ਲਗਾਤਾਰ ਦੂਸਰੀ ਵਾਰ ਰਿਕਾਰਡ ਵੋਟਾਂ ਨਾਲ ਜਿੱਤਣਗੇ ਵਿਧਾਇਕ ਧਾਲੀਵਾਲ - ਹਰਬੰਸ ਲਾਲ ਖਲਵਾੜਾ * ਕਿਹਾ - ਚੰਨੀ ਸਰਕਾਰ ਦੇ 111 ਦਿਨਾਂ ਦੇ ਕੰਮ ਤੋਂ ਜਨਤਾ ਸੰਤੁਸ਼ਟ


ਗਵਾੜਾ 14 ਫਰਵਰੀ (ਧਰੁਵ ਕਲੂਚਾ) ਸੀਨੀਅਰ ਕਾਂਗਰਸੀ ਆਗੂ ਅਤੇ ਕਿਸਾਨ ਤੇ ਖੇਤ ਮਜਦੂਰ ਵਿਭਾਗ ਪੰਜਾਬ ਦੇ ਜਨਰਲ ਸਕੱਤਰ ਹਰਬੰਸ ਲਾਲ ਖਲਵਾੜਾ ਨੇ ਹਲਕਾ ਵਿਧਾਨਸਭਾ ਫਗਵਾੜਾ ਤੋਂ ਮੋਜੂਦਾ ਵਿਧਾਇਕ ਅਤੇ ਪੰਜਾਬ ਵਿਧਾਨਸਭਾ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਲਗਾਤਾਰ ਦੂਸਰੀ ਵਾਰ ਫਗਵਾੜਾ ਹਲਕੇ ਤੋਂ ਰਿਕਾਰਡ ਵੋਟਾਂ ਨਾਲ ਜਿੱਤ ਨੂੰ ਯਕੀਨੀ ਦੱਸਿਆ ਹੈ। ਉਹਨਾਂ ਅੱਜ ਪਿੰਡ ਖਲਵਾੜਾ ਸਮੇਤ ਅਨੇਕਾਂ ਪਿੰਡਾਂ ‘ਚ ਧਾਲੀਵਾਲ ਦੀ ਚੋਣ ਪ੍ਰਚਾਰ ਮੁਹਿਮ ਨੂੰ ਰਫਤਾਰ ਦਿੰਦਿਆਂ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ 2019 ਦੀ ਜਿਮਨੀ ਚੋਣ ਤੋਂ ਬਾਅਦ ਸਿਰਫ ਢਾਈ ਸਾਲ ਵਿੱਚ ਵਿਧਾਇਕ ਵਜੋਂ ਬਲਵਿੰਦਰ ਸਿੰਘ ਧਾਲੀਵਾਲ ਨੇ ਸਮੁੱਚੇ ਪਿੰਡਾਂ ਵਿਚ ਬਿਨਾਂ ਕਿਸੇ ਪੱਖਪਾਤ ਤੋਂ ਵਿਕਾਸ ਲਈ ਗ੍ਰਾਂਟਾਂ ਜਾਰੀ ਕਰਵਾਈਆਂ ਹਨ ਅਤੇ ਪਿੰਡਾਂ ਦੀ ਨੁਹਾਰ ਬਦਲ ਕੇ ਰੱਖ ਦਿੱਤੀ ਹੈ। ਜਿਸ ਕਰਕੇ  ਪਿੰਡਾਂ ਵਿਚ ਕਾਂਗਰਸ ਪਾਰਟੀ ਦੀ ਲਹਿਰ ਹੈ। ਲੋਕ ਜਿੱਥੇ ਵਿਧਾਇਕ ਧਾਲੀਵਾਲ ਵਲੋਂ ਕਰਵਾਏ ਵਿਕਾਸ ਤੋਂ ਖੁਸ਼ ਹਨ ਉੱਥੇ ਹੀ ਚੰਨੀ ਸਰਕਾਰ ਵਲੋਂ ਸਿਰਫ 111 ਦਿਨਾਂ ਦੇ ਥੋੜੇ ਜਿਹੇ ਸਮੇਂ ਵਿਚ ਲਏ ਗਏ ਲੋਕ ਭਲਾਈ ਦੇ ਫੈਸਲਿਆਂ ਤੋਂ ਵੀ ਸੰਤੁਸ਼ਟ ਹਨ। ਇਸ ਮੌਕੇ ਹਰਭਜਨ ਲਾਲ ਨਰ ਖਲਵਾੜਾ, ਬਲਾਕ ਸੰਮਤੀ ਮੈਂਬਰ ਰੂਪ ਲਾਲ ਢੱਕ ਪੰਡੋਰੀ, ਸਾਬਕਾ ਸਰਪੰਚ ਪ੍ਰੀਤਮ ਸਿੰਘ, ਹਰਦੀਪ ਕੁਮਾਰ ਨੰਬਰਦਾਰ, ਰਾਮ ਲਾਲ ਢੰਡਾ, ਪਰਮਜੀਤ ਢੰਡਾ, ਅਵਤਾਰ ਸਿੰਘ ਨੰਬਰਦਾਰ, ਵਿੱਕੀ ਖੋਥੜਾਂ, ਪਾਲ ਰਾਮ ਵਾਹਦ ਆਦਿ ਵੀ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन