ਅਰਵਿੰਦ ਕੇਜਰੀਵਾਲ ਵਲੋਂ ਦਿੱਤੀ ਹਰ ਗਰੰਟੀ ਨੂੰ ਪੂਰਾ ਕਰੇਗੀ ‘ਆਪ’ ਦੀ ਸਰਕਾਰ - ਜੋਗਿੰਦਰ ਸਿੰਘ ਮਾਨ * ਸ਼ਹਿਰ ਦੇ ਵਾਰਡ ਨੰਬਰ 34 ‘ਚ ਕੀਤੀ ਭਰਵੀਂ ਚੋਣ ਮੀਟਿੰਗ


ਗਵਾੜਾ 12 ਫਰਵਰੀ (ਧਰੁਵ ਕਲੂਚਾ) ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੇ ਸ਼ਹਿਰ ਦੇ ਵਾਰਡ ਨੰਬਰ 34 ਵਿਖੇ ਇਕ ਭਰਵੀਂ ਚੋਣ ਮੀਟਿੰਗ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਾਰਟੀ ਦੇ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਵਾਸੀਆਂ ਨੂੰ ਜੋ ਲਿਖਿਤ ਗਰੰਟੀਆਂ ਦਿੱਤੀਆਂ ਹਨ, ਉਹਨਾਂ ਨੂੰ ਸੂਬੇ ਵਿਚ ਸਰਕਾਰ ਬਣਨ ਤੋਂ ਬਾਅਦ ਹਰ ਹਾਲ ਵਿਚ ਪੂਰਾ ਕੀਤਾ ਜਾਵੇਗਾ। ਉਹਨਾਂ ਲੋਕਾਂ ਦੇ ਉਤਸ਼ਾਹ ਨੂੰ ਲੈ ਕੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਪੰਜਾਬ ਨੇ ਹਮੇਸ਼ਾ ਇਤਿਹਾਸਕ ਕੰਮ ਕੀਤੇ ਹਨ ਅਤੇ ਇਸ ਵਾਰ ਪੰਜਾਬ ਦੀ ਸੱਤਾ ਵਿਚ ਰਵਾਇਤੀ ਪਾਰਟੀਆਂ ਤੋਂ ਵੱਖ ‘ਆਪ’ ਦੀ ਸਰਕਾਰ ਨੂੰ ਗਠਿਤ ਕਰਕੇ ਦੇਸ਼ ਦੀ ਰਾਜਨੀਤੀ ਵਿਚ ਇਕ ਹੋਰ ਨਵਾਂ ਇਤਿਹਾਸ ਸਿਰਜਣਗੇ। ਇਸ ਤੋਂ ਪਹਿਲਾਂ ਵਾਰਡ ਵਿਖੇ ਪੁੱਜਣ ਤੇ ਸਮੂਹ ਵਾਰਡ ਵਾਸੀਆਂ ਨੇ ਨਵਜੋਤ ਸਿੰਘ, ਪਰਮਜੀਤ ਸਿੰਘ, ਠੇਕੇਦਾਰ ਤਾਰਾ ਸਿੰਘ, ਹਰਜਿੰਦਰ ਪਾਲ ਸਿੰਘ, ਅੰਮ੍ਰਿਤਪਾਲ ਸਿੰਘ, ਅਵਤਾਰ ਸਿੰਘ, ਅਰਜਨ ਸਿੰਘ, ਗਿਆਨ ਸਿੰਘ, ਅਮਰਜੀਤ ਸਿੰਘ ਬਿੱਲਾ, ਬਲਵੀਰ ਸਿੰਘ ਸੈਣੀ, ਰਸ਼ਪਾਲ ਸਿੰਘ, ਚਰਨਕਮਲ ਤੇ ਜਸਪਾਲ ਸਿੰਘ ਦੀ ਅਗਵਾਈ ਹੇਠ ਜੋਗਿੰਦਰ ਸਿੰਘ ਮਾਨ ਸਮੇਤ ਹੋਰ ਆਪ ਆਗੂਆਂ ਦਾ ਸਿਰੋਪੇ ਪਾ ਕੇ ਭਰਵਾਂ ਸਵਾਗਤ ਕੀਤਾ। ਜੋਗਿੰਦਰ ਸਿੰਘ ਮਾਨ ਨੇ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਫਗਵਾੜਾ ਨੂੰ ਜਿਲ੍ਹਾ ਬਨਾਉਣ ਅਤੇ ਸਮੁੱਚੀ ਸਬ-ਡਵੀਜਨ ਦਾ ਲੋੜੀਂਦਾ ਵਿਕਾਸ ਕਰਵਾਉਣ, ਇਥੇ ਵੱਧ ਤੋਂ ਵੱਧ ਇੰਡਸਟਰੀ ਲਿਆਉਣ ਆਦਿ ਦਾ ਭਰੋਸਾ ਵੀ ਦਿੱਤਾ। ਇਸ ਦੌਰਾਨ ਵੋਟਰਾਂ ਨੇ ਸਾਬਕਾ ਮੰਤਰੀ ਮਾਨ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਉਹ ਆਪ ਪਾਰਟੀ ਦੇ ਹੱਕ ਵਿਚ ਹੀ ਵੋਟਾਂ ਪਾਉਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन