ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਪਿੰਡ ਮਾਣਕ, ਚੱੜ, ਮਲਕਪੁਰ ਅਤੇ ਪਾਂਛਟਾਂ ‘ਚ ਕੀਤੀਆਂ ਚੋਣ ਮੀਟਿੰਗਾਂ ਫਗਵਾੜਾ ਦੇ ਪਿੰਡਾਂ ਦੀ ਨੁਹਾਰ ਬਦਲਣ ‘ਚ ਕੋਈ ਕਸਰ ਨਹੀਂ ਛੱਡਾਂਗੇ - ਧਾਲੀਵਾਲ

ਫਗਵਾੜਾ (ਧਰੁਵ ਕਲੂਚਾ) : ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਸੋਮਵਾਰ ਨੂੰ ਵਿਧਾਨ ਸਭਾ ਹਲਕੇ ‘ਚ ਪੈਂਦੇ ਪਿੰਡ ਮਾਣਕ, ਚੈੜ, ਮਲਕਪੁਰ ਅਤੇ ਪਾਂਛਟਾਂ ਦਾ ਦੌਰਾ ਕਰਕੇ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜਦੋਂ ਤੋਂ ਉਹ ਫਗਵਾੜਾ ਦੇ ਵਿਧਾਇਕ ਚੁਣੇ ਗਏ ਸਨ, ਉਦੋਂ ਤੋਂ ਹੀ ਉਨ੍ਹਾਂ ਨੇ ਫਗਵਾੜਾ ਦੇ ਵਿਕਾਸ ਲਈ ਦਿਨ-ਰਾਤ ਕੰਮ ਕੀਤਾ ਹੈ। ਇੱਕ ਪਾਸੇ ਜਿੱਥੇ ਫਗਵਾੜਾ ਦੇ ਸ਼ਹਿਰੀ ਖੇਤਰ ਦਾ ਵਿਕਾਸ ਕਰਵਾਇਆ ਗਿਆ ਉੱਥੇ ਹੀ ਪਿੰਡ ਦੇ ਸਰਬਪੱਖੀ ਵਿਕਾਸ ਵਿੱਚ ਕਿਸੇ ਕਿਸਮ ਦੀ ਕੋਈ ਕਮੀ ਨਹੀਂ ਰਹਿਣ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਰੋੜਾਂ ਰੁਪਏ ਖਰਚ ਕੇ ਫਗਵਾੜਾ ਦੀ ਨੁਹਾਰ ਬਦਲ ਦਿੱਤੀ ਗਈ ਹੈ। ਇਸ ਤੋਂ ਇਲਾਵਾ ਫਗਵਾੜਾ ਦੇ ਹਰ ਲੋੜਵੰਦ ਵਿਅਕਤੀ ਤੱਕ ਸਰਕਾਰ ਵੱਲੋਂ ਚਲਾਈ ਗਈ ਪੈਨਸ਼ਨ ਸਕੀਮ ਦਾ ਲਾਭ ਵੀ ਪਹੁੰਚਾਇਆ ਗਿਆ ਹੈ। ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਲੋਕਾਂ ਦੇ ਨੀਲੇ ਕਾਰਡ ਬਣਾਏ ਹਨ। ਇਸ ਦੇ ਨਾਲ ਹੀ ਜਿਨ੍ਹਾਂ ਦੇ ਨੀਲੇ ਕਾਰਡ ਕੱਟੇ ਗਏ ਸਨ, ਉਨ੍ਹਾਂ ਦੇ ਵੀ ਦੁਬਾਰਾ ਕਾਰਡ ਬਣਾਏ ਗਏ।ੇ ਕੋਰੋਨਾ ਦੇ ਦੌਰ ਵਿੱਚ ਹਰ ਵਰਗ ਦੇ ਲੋਕਾਂ ਦੀ ਮਦਦ ਕੀਤੀ ਗਈ। ਧਾਲੀਵਾਲ ਨੇ ਕਿਹਾ ਕਿ ਉਹ ਅਫਸਰਸ਼ਾਹੀ ਤੋਂ ਰਾਜਨੀਤੀ ਵਿੱਚ ਲੋਕ ਸੇਵਾ ਕਰਨ ਆਏ ਹਨ। ਉਨ੍ਹਾਂ ਕਿਹਾ ਕਿ 2019 ਵਿੱਚ ਹੋਈਆਂ ਜ਼ਿਮਨੀ ਚੋਣਾਂ ਦੌਰਾਨ ਫਗਵਾੜਾ ਦੇ ਲੋਕਾਂ ਨੇ ਉਨ੍ਹਾਂ ਨੂੰ ਭਰਵਾਂ ਪਿਆਰ ਦਿੱਤਾ ਸੀ, ਜਿਸ ਕਾਰਨ ਉਹ ਇੱਥੋਂ ਰਿਕਾਰਡਤੋੜ ਵੋਟਾਂ ਨਾਲ ਜੇਤੂ ਰਹੇ ਸਨ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਵਾਰ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੇ ਪਿਆਰ ਤੇ ਆਸ਼ੀਰਵਾਦ ਦੀ ਲੋੜ ਹੈ ਤਾਂ ਜੋ ਉਹ ਇਸੇ ਤਰ੍ਹਾਂ ਫਗਵਾੜਾ ਵਾਸੀਆਂ ਦੀ ਸੇਵਾ ਕਰਦੇ ਰਹਿਣ। ਧਾਲੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੀ ਤਾਂ ਲੋਕਾਂ ਨੂੰ ਹਰ ਸਹੂਲਤ ਦੇਣ ਦੇ ਨਾਲ-ਨਾਲ ਫਗਵਾੜਾ ਦਾ ਸਰਬਪੱਖੀ ਵਿਕਾਸ ਕੀਤਾ ਜਾਵੇਗਾ।

Comments
Post a Comment