ਚੰਨੀ ਸਰਕਾਰ ਦੇ ਲੋਕ ਭਲਾਈ ਕੰਮਾਂ ਦੇ ਨਾਮ ਤੇ ਕਾਂਗਰਸ ਨੂੰ ਵੋਟ ਦੇਣ ਲੋਕ - ਬਲਵਿੰਦਰ ਸਿੰਘ ਧਾਲੀਵਾਲ * ਕਿਹਾ - ਹਲਕੇ ਦੇ ਵਿਕਾਸ ‘ਚ ਨਾ ਕੋਈ ਕਸਰ ਛੱਡੀ ਹੈ, ਨਾ ਛੱਡਾਂਗਾ

ਫਗਵਾੜਾ (ਧਰੁਵ ਕਲੂਚਾ) : ਹਲਕਾ ਵਿਧਾਨਸਭਾ ਫਗਵਾੜਾ ਦੇ ਮੋਜੂਦਾ ਵਿਧਾਇਕ ਅਤੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਸਮੂਹ ਫਗਵਾੜਾ ਵਾਸੀਆਂ ਨੂੰ ਪੁਰਜੋਰ ਅਪੀਲ ਕੀਤੀ ਹੈ ਕਿ ਉਹ ਚਰਨਜੀਤ ਸਿੰਘ ਚੰਨੀ ਸਰਕਾਰ ਵਲੋਂ ਸਿਰਫ 111 ਦਿਨ ਦੇ ਰਾਜ ਦੌਰਾਨ ਕੀਤੇ ਲੋਕ ਭਲਾਈ ਕੰਮਾਂ ਨੂੰ ਮੁੱਖ ਰਖਦੇ ਹੋਏ ਇਸ ਵਾਰ ਕਾਂਗਰਸ ਪਾਰਟੀ ਦੇ ਹੱਕ ਵਿਚ ਵੋਟਾਂ ਪਾਉਣ ਤਾਂ ਜੋ ਚਰਨਜੀਤ ਸਿੰਘ ਚੰਨੀ ਨੂੰ ਬਤੌਰ ਮੁੱਖ ਮੰਤਰੀ ਪੂਰੇ ਪੰਜ ਸਾਲ ਕੰਮ ਕਰਨ ਦਾ ਮੌਕਾ ਮਿਲੇ ਅਤੇ ਪੰਜਾਬ ਦੇ ਲੋਕਾਂ ਨਾਲ ਜੋ ਵਾਅਦੇ ਕੀਤੇ ਗਏ ਹਨ ਉਹਨਾਂ ਨੂੰ ਇਨ ਬਿਨ ਪੂਰਾ ਕੀਤਾ ਜਾ ਸਕੇ। ਫਗਵਾੜਾ ਦੇ ਪਿੰਡਾਂ ਵਿਚ ਚੋਣ ਮੀਟਿੰਗਾਂ ਦੌਰਾਨ ਵੋਟਰਾਂ ਦੇ ਮਿਲ ਰਹੇ ਭਾਰੀ ਸਮਰਥਨ ਤੋਂ ਉਤਸ਼ਾਹਤ ਧਾਲੀਵਾਲ ਨੇ ਵਿਕਟਰੀ ਚਿੰਨ੍ਹ ਬਨਾਉਂਦੇ ਹੋਏ ਕਿਹਾ ਕਿ ਲੋਕ ਉਹਨਾਂ ਨੂੰ ਇਸ ਲਈ ਪਿਆਰ ਤੇ ਸਤਿਕਾਰ ਦੇ ਰਹੇ ਹਨ ਕਿਉਂਕਿ 2019 ਦੀ ਜਿਮਨੀ ਚੋਣ ਵਿਚ ਫਗਵਾੜਾ ਦੇ ਲੋਕਾਂ ਨੇ ਜਿਸ ਉਮੀਦ ਨਾਲ ਉਹਨਾਂ ਨੂੰ ਵਿਧਾਇਕ ਚੁਣਿਆ ਸੀ, ਉਸ ਉਮੀਦ ਨੂੰ ਉਹਨਾਂ ਨੇ ਪੂਰਾ ਕੀਤਾ ਹੈ। ਫਗਵਾੜਾ ਦੇ ਵਿਕਾਸ ਵਿਚ ਨਾ ਕੋਈ ਕਸਰ ਪਹਿਲਾਂ ਉਹਨਾਂ ਨੇ ਛੱਡੀ ਹੈ ਤੇ ਨਾ ਹੀ ਅੱਗੇ ਦੁਬਾਰਾ ਵਿਧਾਇਕ ਬਣਨ ਤੋਂ ਬਾਅਦ ਕੋਈ ਕਸਰ ਛੱਡਣਗੇ। ਧਾਲੀਵਾਲ ਨੇ ਕਿਹਾ ਕਿ ਲੋਕ ਉਸੇ ਆਗੂ ਦਾ ਸਾਥ ਦਿੰਦੇ ਹਨ ਜੋ ਜਿੱਤਣ ਤੋਂ ਬਾਅਦ ਉਹਨਾਂ ਦੇ ਦੁਖ-ਸੁਖ ਵਿਚ ਭਾਈਵਾਲ ਬਣਦਾ ਹੈ। ਉਹਨਾਂ ਕਿਹਾ ਕਿ ਨਾ ਸਿਰਫ ਵਿਕਾਸ ਬਲਕਿ ਕੋਵਿਡ-19 ਕੋਰੋਨਾ ਮਹਾਮਾਰੀ ਦੌਰਾਨ ਵੀ ਉਹਨਾਂ ਨੇ ਫਗਵਾੜਾ ਵਾਸੀਆਂ ਦੀ ਹਰ ਸੰਭਵ ਸਹਾਇਤਾ ਕੀਤੀ ਹੈ ਅਤੇ ਇਹਨਾਂ ਕੰਮਾਂ ਦੇ ਕਾਰਨ ਹੀ ਲੋਕ ਉਹਨਾਂ ਨੂੰ ਇਸ ਵਾਰ ਵੀ ਰਿਕਾਰਡ ਵੋਟਾਂ ਨਾਲ ਜਿਤਾ ਕੇ ਪੰਜਾਬ ਵਿਧਾਨਸਭਾ ਵਿਚ ਭੇਜਣਗੇ। ਇਸ ਮੌਕੇ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਗੁਰਚਰਨ ਸਿੰਘ ਸਾਬਕਾ ਸਰਪੰਚ ਸੰਗਤਪੁਰ, ਸਤਨਾਮ ਸਿੰਘ ਸਿੱਧੂ ਸਰਪੰਚ, ਜਤਿੰਦਰ ਸਿੰਘ ਪੰਚ ਲੱਖਪੁਰ, ਰਾਜੂ ਭਗਤਪੁਰਾ, ਵਿੱਕੀ ਵਾਲੀਆ, ਕੁਲਵਿੰਦਰ ਸਿੰਘ, ਗੁਰਮੀਤ ਸਿੰਘ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕਪੂਰਥਲਾ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ 10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ ਸਰਕਾਰੀ ਦਫਤਰ ਤੇ ਬੈਂਕ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन