ਯੂਕਰੇਨ ਵਿਚ ਫਸੇ ਕਪੂਰਥਲਾ ਵਾਸੀਆਂ ਲਈ ਹੈਲਪ ਲਾਇਨ ਨੰਬਰ ਜਾਰੀ ਸਬੰਧਿਤ ਪਰਿਵਾਰਕ ਮੈਂਬਰਾਂ ਨੂੰ ਤੁਰੰਤ ਐਸ.ਡੀ.ਐਮਜ਼ ਨਾਲ ਸੰਪਰਕ ਕਰਨ ਦੀ ਅਪੀਲ ਡਿਪਟੀ ਕਮਿਸ਼ਨਰ ਵਲੋਂ ਪਰਿਵਾਰਾਂ ਨੂੰ ਹਰ ਸੰਭਵ ਸਹਾਇਤਾ ਦਾ ਭਰੋਸਾ


ਕਪੂਰਥਲਾ 25 ਫਰਵਰੀ (ਧਰੁਵ ਕਲੂਚਾ) : ਯੂਕਰੇਨ ਉੱਪਰ ਰੂਸ ਵਲੋਂ ਕੀਤੇ ਹਮਲੇ ਕਾਰਨ ਉੱਥੇ ਫਸੇ ਕਪੂਰਥਲਾ ਜਿਲ੍ਹੇ ਦੇ ਲੋਕਾਂ ਅਤੇ ਵਿਸ਼ੇਸ਼ ਕਰਕੇ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਲਈ ਜਿਲ੍ਹਾ ਪ੍ਰਸਾਸ਼ਨ ਵਲੋਂ ਹੈਲਪ ਲਾਇਨ ਨੰਬਰ ਜਾਰੀ ਕੀਤੇ ਗਏ ਹਨ। 
ਡਿਪਟੀ ਕਮਿਸ਼ਨਰ ਕਪੂਰਥਲਾ ਸ਼੍ਰੀਮਤੀ ਦੀਪਤੀ ਉੱਪਲ ਨੇ ਦੱਸਿਆ ਕਿ ਜਿਲ੍ਹਾ ਪੱਧਰੀ ਕੰਟਰੋਲ ਰੂਮ 01822-292001 ਹੈ, ਜਿਸ ਲਈ ਵਧੀਕ ਡਿਪਟੀ ਕਮਿਸ਼ਨਰ ਜਨਰਲ ਸ੍ਰੀ ਅਦਿਤਿਆ ਉੱਪਲ ਨੂੰ ਨੋਡਲ ਅਧਿਕਾਰੀ ਵਜੋਂ ਨਾਮਜਦ ਕੀਤਾ ਗਿਆ ਹੈ। 
ਇਸ ਤੋਂ ਇਲਾਵਾ ਫਗਵਾੜਾ ਸਬ ਡਿਵੀਜ਼ਨ ਨਾਲ ਸਬੰਧਿਤ  ਲੋਕ ਹੈਲਪਲਾਇਨ ਨੰਬਰ 01824-260201 ਉੱਪਰ ਯੂਕਰੇਨ ਵਿਚ ਫਸ਼ੇ ਲੋਕਾਂ ਬਾਰੇ ਜਾਣਕਾਰੀ ਦਿੱਤੀ ਜਾ ਸਕਦੀ ਹੈ। ਸੁਲਤਾਨਪੁਰ ਲੋਧੀ ਸਬ ਡਵੀਜ਼ਨ ਲਈ 01828-222525 ਨੰਬਰ ਜਾਰੀ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭੁਲੱਥ ਲਈ 01822-244202 ਹੈਲਪਲਾਇਨ ਨੰਬਰ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸ਼ਨ ਵਲੋਂ ਇਕ ਪ੍ਰੋਫਾਰਮਾ ਵੀ ਜਾਰੀ ਕੀਤਾ ਗਿਆ ਹੈ, ਜਿਸ ਰਾਹੀਂ ਲੋਕ ਯੂਕਰੇਨ ਵਿਚ ਫਸੇ ਵਿਅਕਤੀ ਦਾ ਨਾਮ, ਪਤਾ ਸਥਾਨਕ ਤੇ ਵਿਦੇਸ਼ੀ, ਸੰਪਰਕ ਨੰਬਰ ਸਥਾਨਕ ਦੇ ਵਿਦੇਸ਼ੀ, ਪਾਸਪੋਰਟ ਨੰਬਰ, ਸਬੰਧਿਤ ਵਿਦਿਅਕ ਸੰਸਥਾ ਆਦਿ ਬਾਰੇ ਜਾਣਕਾਰੀ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜਿਲ੍ਹਾ ਪ੍ਰਸ਼ਾਸ਼ਨ ਵਿਦੇਸ਼ ਵਿਚ ਫਸੇ ਹਰ ਜਿਲ੍ਹਾ ਵਾਸੀ ਦੀ ਹਰ ਸੰਭਵ ਸਹਾਇਤਾ ਕਰੇਗਾ ਤਾਂ ਜੋ ਉਨ੍ਹਾਂ ਨੂੰ ਸੁਰੱਖਿਅਤ ਘਰ ਲਿਆਂਦਾ ਜਾ ਸਕੇ। 

Comments

Post a Comment

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन