ਕਾਂਗਰਸੀ ਪਾਰਟੀ ਦੇ ਉਮੀਦਵਾਰ ਧਾਲੀਵਾਲ ਨੇ ਪਿੰਡ ਵਾਸੀਆਂ ਨਾਲ ਕੀਤਾ ਰਾਬਤਾ, ਕਾਂਗਰਸ ਨੂੰ ਵੋਟ ਪਾਉਣ ਦੀ ਕੀਤੀ ਅਪੀਲ


ਫਗਵਾੜਾ (ਧਰੁਵ ਕਲੂਚਾ) : ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਸੋਮਵਾਰ ਨੂੰ ਫਗਵਾੜਾ ਵਿਧਾਨ ਸਭਾ ਹਲਕਾ ‘ਚ  ਪੈਂਦੇ ਪਿੰਡਾਂ ਪਲਾਹੀ, ਬਰਨਾ, ਰਾਣੀਪੁਰ ਕੰਬੋਆ, ਜਗਪਾਲਪੁਰ ਅਤੇ ਮੇਹਟਾਂ ਦਾ ਦੌਰਾ ਕੀਤਾ ਅਤੇ ਪਿੰਡ ਵਾਸੀਆਂ ਨਾਲ ਚੋਣ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨੂੰ 20 ਫਰਵਰੀ ਨੂੰ ਕਾਂਗਰਸ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਦਿਆਂ ਕਿਹਾ ਕਿ 2019 ਵਿੱਚ ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਫਗਵਾੜਾ ਹਲਕੇ ਦੇ ਪਿੰਡਾਂ ਦਾ ਪੂਰਾ ਵਿਕਾਸ ਕਰਵਾਇਆ ਹੈ। ਉਨ੍ਹਾਂ ਕਿਹਾ ਕਿ ਜ਼ਿਮਨੀ ਚੋਣ ਵਿੱਚ ਜਿੱਤ ਤੋਂ ਬਾਅਦ ਫਗਵਾੜਾ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਇਸ ਤਹਿਤ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਹੁਣ ਉਨ੍ਹਾਂ ਦਾ ਟੀਚਾ ਵਿਧਾਨ ਸਭਾ ਚੋਣਾਂ ਜਿੱਤ ਕੇ ਫਗਵਾੜਾ ਇਲਾਕੇ ਨੂੰ ਜ਼ਿਲ੍ਹਾ ਬਣਾਉਣਾ ਹੈ ਅਤੇ ਮੈਡੀਕਲ ਕਾਲਜ ਖੋਲ੍ਹਣ ਲਈ ਹਰ ਸੰਭਵ ਯਤਨ ਕਰਨਾ ਹੈ। ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਇਲਾਕੇ ਵਿੱਚ ਸਰਬਪੱਖੀ ਵਿਕਾਸ ਕਾਰਜ ਹੋਏ ਹਨ ਅਤੇ ਜੋ ਕੁਝ ਰਹਿ ਗਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ਦੌਰਾਨ ਪੰਜਾਬ, ਪੰਜਾਬੀਅਤ ਅਤੇ ਲੋਕ ਹਿੱਤ ਵਿੱਚ ਸ਼ਾਨਦਾਰ ਕੰਮ ਕੀਤੇ ਹਨ। ਧਾਲੀਵਾਲ ਨੇ ਕਿਹਾ ਕਿ ਰਾਹੁਲ ਗਾਂਧੀ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਚਿਹਰਾ ਐਲਾਨਿਆ ਗਿਆ ਹੈ।ਉਹਨਾਂ ਕਿਹਾ ਕਿ ਇਸ ਐਲਾਨ ਤੋਂ ਬਾਅਦ ‘ਚ ਪੰਜਾਬ ਦੇ ਲੋਕਾਂ ਵਿੱਚ ਇੱਕ ਨਵਾਂ ਜੋਸ਼ ਅਤੇ ਖੁਸ਼ੀ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਨ ’ਤੇ ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਪੰਜਾਬ ਵਿੱਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਧਾਲੀਵਾਲ ਨੇ ਕਿਹਾ ਕਿ ਕਾਂਗਰਸ ਦੀ ਸਰਕਾਰ ਆਉਣ ’ਤੇ ਫਗਵਾੜਾ ਇਲਾਕੇ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾਵੇਗਾ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਉਹ ਫਗਵਾੜਾ ਦੇ ਲੋਕਾਂ ਦੀ ਸੇਵਾ ਵਿੱਚ ਹਰ ਸਮੇਂ ਹਾਜ਼ਰ ਰਹਿਣਗੇ। ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਨਰੇਸ਼ ਭਾਰਦਵਾਜ, ਗੁਰਦਿਆਲ ਸਿੰਘ ਭੁੱਲਾਰਾਈ, ਜਗਜੀਵਨ ਲਾਲ ਖਲਵਾੜਾ, ਵਿੱਕੀ ਵਾਲੀਆ, ਰਿੰਕੂ ਵਾਲੀਆ, ਪੰਮਾ ਪਹਿਲਵਾਲ, ਤਰਲੋਚਨ ਸਿੰਘ, ਸੋਢੀ ਰਾਣੀਪੁਰ, ਸਰਤਾਜ ਸਿੰਘ, ਬਲਵੰਤ ਸਿੰਘ, ਸਵਰਨ ਸਿੰਘ, ਕਾਕਾ ਖਲਵਾੜਾ, ਜੋਨੀ ਪਲਾਹੀ, ਸੁਰਜਨ ਸਿੰਘ, ਪਿੰਕੀ ਵਾਲੀਆ, ਲਕਸ਼ਮਣ ਸਿੰਘ, ਚਰਨਜੀਤ, ਮਦਨ ਲਾਲ ਸਰਪੰਚ, ਮਲਕੀਤ ਮਹਿਮੀ, ਚਰਨਜੀਤ, ਮਾਸਟਰ ਗਿਆਨ ਚੰਦ, ਸੋਹਣ ਲਾਲ, ਰਾਮ ਕਿਸ਼ਨ, ਗੁਰਨਾਮ, ਪ੍ਰਭਦਿਆਲ, ਚੈਨ ਸਿੰਘ, ਸ਼ੀਤਲ ਰਾਮ, ਸੰਤੋਖ ਕੁਮਾਰ, ਰਜਿੰਦਰ ਸਿੰਘ ਬਸਰਾ, ਸੱਬਾ ਪਲਾਹੀ ਆਦਿ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन