ਹਰਜੀ ਮਾਨ ਨੇ ਆਪਣੇ ਪਿਤਾ ਜੋਗਿੰਦਰ ਸਿੰਘ ਮਾਨ ਲਈ ਪੇਂਡੂ ਇਲਾਕਿਆਂ ‘ਚ ਕੀਤਾ ਡੋਰ-ਟੂ-ਡੋਰ ਚੋਣ ਪ੍ਰਚਾਰ * ਕਿਹਾ - ਫਗਵਾੜਾ ਨੂੰ ਜਿਲ੍ਹਾ ਬਨਾਉਣ ਲਈ ‘ਆਪ’ ਦੀ ਸਰਕਾਰ ਜ਼ਰੂਰੀ


ਗਵਾੜਾ 8 ਫਰਵਰੀ (ਧਰੁਵ ਕਲੂਚਾ) ਆਮ ਆਦਮੀ ਪਾਰਟੀ ਦੇ ਹਲਕਾ ਫਗਵਾੜਾ ਤੋਂਂਂਉਮੀਦਵਾਰ ਸ੍ਰ. ਜੋਗਿੰਦਰ ਸਿੰਘ ਮਾਨ ਦੇ ਹੱਕ ‘ਚ ਉਹਨਾਂ ਦੇ ਸਪੁੱਤਰ ਹਰਨੂੰਰ ਸਿੰਘ ਹਰਜੀ ਮਾਨ ਨੇ ਸਾਥੀਆਂ ਸਮੇਤ ਪੇਂਡੂ ਇਲਾਕਿਆਂ ‘ਚ ਘਰ-ਘਰ ਜਾ ਕੇ ਵੋਟਰਾਂ ਨਾਲ ਰਾਬਤਾ ਕਾਇਮ ਕੀਤਾ ਅਤੇ ਆਉਂਦੀ 20 ਫਰਵਰੀ ਨੂੰ ਆਮ ਆਦਮੀ ਪਾਰਟੀ ਦੇ ਚੋਣ ਨਿਸ਼ਾਨ ਝਾੜੂ ਦਾ ਬਟਨ ਦਬਾਅ ਕੇ ਆਪ ਉਮੀਦਵਾਰ ਜੋਗਿੰਦਰ ਸਿੰਘ ਮਾਨ ਨੂੰ ਭਾਰੀ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ। ਇਸ ਦੌਰਾਨ ਹਰਜੀ ਮਾਨ ਨੇ ਕਿਹਾ ਕਿ ਉਹਨਾਂ ਦੇ ਪਿਤਾ ਜੋ ਕਿ ਫਗਵਾੜਾ ਤੋਂ ਤਿੰਨ ਵਾਰ ਦੇ ਵਿਧਾਇਕ ਅਤੇ ਸਾਬਕਾ ਮੰਤਰੀ ਰਹਿ ਚੁੱਕੇ ਹਨ, ਉਹਨਾਂ ਦਾ ਇਸ ਵਾਰ ਫਗਵਾੜਾ ਵਾਸੀਆਂ ਨਾਲ ਵਾਅਦਾ ਹੈ ਕਿ ਸੂਬੇ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੇ ਸਭ ਤੋਂ ਪਹਿਲਾਂ ਫਗਵਾੜਾ ਨੂੰ ਜਿਲ੍ਹੇ ਦਾ ਦਰਜਾ ਦੁਆਉਣਗੇ। ਚੋਣ ਪ੍ਰਚਾਰ ਮੁਹਿਮ ਦੌਰਾਨ ਗੱਲਬਾਤ ਕਰਦਿਆਂ ਹਰਜੀ ਮਾਨ ਨੇ ਦੱਸਿਆ ਕਿ ਆਮ ਆਦਮੀ ਪ੍ਰਤੀ ਫਗਵਾੜਾ ਵਾਸੀਆਂ ਵਿਚ ਵਿਸ਼ੇਸ਼ ਉਤਸ਼ਾਹ ਹੈ ਅਤੇ ਲੋਕਾਂ ਦਾ ਇਹ ਉਤਸ਼ਾਹ ਦੱਸਦਾ ਹੈ ਕਿ ਇਸ ਵਾਰ ਫਗਵਾੜਾ ਹਲਕੇ ਵਿਚ ਬਤੌਰ ਆਮ ਆਦਮੀ ਪਾਰਟੀ ਉਮੀਦਵਾਰ ਉਹਨਾਂ ਦੇ ਪਿਤਾ ਜੋਗਿੰਦਰ ਸਿੰਘ ਮਾਨ ਰਿਕਾਰਡ ਜਿੱਤ ਦਰਜ ਕਰਨਗੇ। ਵੋਟਰਾਂ ਨੇ ਵੀ ਭਰੋਸਾ ਦਿੱਤਾ ਕਿ 20 ਫਰਵਰੀ ਦੇ ਦਿਨ ਉਹ ਆਪ ਦੇ ਹੱਕ ਵਿਚ ਵੋਟਾਂ ਪਾਉਣਗੇ ਅਤੇ ਫਗਵਾੜਾ ਹਲਕੇ ਤੋਂਂ ਜੋਗਿੰਦਰ ਸਿੰਘ ਮਾਨ ਨੂੰ ਭਾਰੀ ਅੰਤਰ ਨਾਲ ਜਿਤਾ ਕੇ ਚੌਥੀ ਵਾਰ ਪੰਜਾਬ ਵਿਧਾਨਸਭਾ ਵਿਚ ਭੇਜਣਗੇ। ਇਸ ਮੌਕੇ ਉਹਨਾਂ ਦੇ ਨਾਲ ਕ੍ਰਿਸ਼ਨ ਕੁਮਾਰ ਹੀਰੋ, ਧਰਮਵੀਰ ਸੇਠੀ, ਮੋਨੂੰ ਚੌਧਰੀ ਆਦਿ ਵੀ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन