ਜੋਗਿੰਦਰ ਸਿੰਘ ਮਾਨ ਨੇ ਪਿੰਡ ਮੌਲੀ ‘ਚ ਕੀਤੀ ਭਰਵੀਂ ਚੋਣ ਮੀਟਿੰਗ * ‘ਆਪ’ ਪਾਰਟੀ ਪ੍ਰਤੀ ਵੋਟਰਾਂ ‘ਚ ਨਜ਼ਰ ਆਇਆ ਭਾਰੀ ਉਤਸ਼ਾਹ


ਫਗਵਾੜਾ 7 ਫਰਵਰੀ (ਧਰੁਵ ਕਲੂਚਾ) ਹਲਕਾ ਵਿਧਾਨਸਭਾ ਫਗਵਾੜਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜੋਗਿੰਦਰ ਸਿੰਘ ਮਾਨ ਦੇ ਹੱਕ ਵਿਚ ਪਿੰਡ ਮੌਲੀ ਵਿਖੇ ਇਕ ਭਰਵੀਂ ਚੋਣ ਮੀਟਿੰਗ ਸੁੱਚਾ ਰਾਮ ਮੌਲੀ ਦੀ ਅਗਵਾਈ ਹੇਠ ਕੀਤੀ ਗਈ। ਜਿਸ ਵਿਚ ਜੋਗਿੰਦਰ ਸਿੰਘ ਮਾਨ ਤੋਂ ਇਲਾਵਾ ਸੀਨੀਅਰ ਆਪ ਆਗੂਆਂ ਨਿਰਮਲ ਸਿੰਘ, ਹਰਜਿੰਦਰ ਸਿੰਘ ਵਿਰਕ, ਇੰਦਰਜੀਤ ਖਲਿਆਣ ਤੇ ਹੋਰਨਾਂ ਨੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਇਸ ਵਾਰ ਆਮ ਆਦਮੀ ਪਾਰਟੀ ਦੇ ਹੱਕ ਵਿਚ ਵੋਟਾਂ ਪਾ ਕੇ ਇਕ ਮੋਕਾ ਦੇਣ ਦੀ ਅਪੀਲ ਕੀਤੀ। ਵੋਟਰਾਂ ਵਿਚ ਵੀ ਆਮ ਆਦਮੀ ਪਾਰਟੀ ਪ੍ਰਤੀ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਹਨਾਂ ਸ੍ਰ. ਮਾਨ ਸਮੇਤ ਸਮੂਹ ਸੀਨੀਅਰ ਪਾਰਟੀ ਆਗੂਆਂ ਨੂੰ ਭਰੋਸਾ ਦਿੱਤਾ ਕਿ ਇਸ ਵਾਰ ਉਹਨਾਂ ਦੇ ਪਿੰਡ ਵਿਚ ਆਪ ਪਾਰਟੀ ਹੀ ਲੀਡ ਕਰੇਗੀ ਅਤੇ ਜੋਗਿੰਦਰ ਸਿੰਘ ਮਾਨ ਨੂੰ ਭਾਰੀ ਅੰਤਰ ਨਾਲ ਜਿਤਾ ਕੇ ਪੰਜਾਬ ਵਿਚ ਭਗਵੰਤ ਮਾਨ ਦੀ ਅਗਵਾਈ ਹੇਠ ਆਪ ਦੀ ਸਰਕਾਰ ਬਨਾਉਣ ਦਾ ਰਸਤਾ ਤਿਆਰ ਕੀਤਾ ਜਾਵੇਗਾ। ਜੋਗਿੰਦਰ ਸਿੰਘ ਮਾਨ ਨੇ ਵੋਟਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੇ ਤਿੰਨ ਵਾਰ ਬਤੌਰ ਵਿਧਾਇਕ ਅਤੇ ਦੋ ਵਾਰ ਮੰਤਰੀ ਰਹਿੰਦਿਆਂ ਫਗਵਾੜਾ ਦਾ ਜੋ ਵਿਕਾਸ ਕਰਵਾਇਆ ਹੈ ਉਹ ਸਭ ਨੂੰ ਪਤਾ ਹੈ। ਇਸ ਲਈ ਉਹਨਾਂ ਨੂੰ ਪੂਰਾ ਵਿਸ਼ਵਾਸ ਹੈ ਕਿ ਫਗਵਾੜਾ ਦੇ ਲੋਕ ਹੁਣ ਚੌਥੀ ਵਾਰ ਉਹਨਾਂ ਨੂੰ ਸੇਵਾ ਦਾ ਮੌਕਾ ਦੇਣਗੇ ਅਤੇ ਆਪ ਪਾਰਟੀ ਦੀ ਸਰਕਾਰ ਬਣਨ ਤੇ ਫਗਵਾੜਾ ਨੂੰ ਜਿਲ੍ਹਾ ਬਣਾਇਆ ਜਾਵੇਗਾ ਤੇ ਨਾਲ ਹੀ ਪਿੰਡਾਂ ਦੇ ਅਧੂਰੇ ਵਿਕਾਸ ਨੂੰ ਵੀ ਪਹਿਲ ਦੇ ਅਧਾਰ ਤੇ ਪੂਰਾ ਕਰਵਾਇਆ ਜਾਵੇਗਾ। ਉਹਨਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਪੰਜਾਬ ਨੂੰ ਲੈ ਕੇ ਖਾਸ ਵਿਜਨ ਹੈ ਅਤੇ ਜਰੂਰੀ ਹੈ ਕਿ ਪੰਜਾਬ ਨੂੰ ਮਾਫੀਆ ਰਾਜ ਤੋਂ ਮੁਕਤ ਬਨਾਉਣ ਲਈ ਸੂਬੇ ਵਿਚ ਆਪ ਦੀ ਸਰਕਾਰ ਦਾ ਗਠਨ ਕੀਤਾ ਜਾਵੇ। ਇਸ ਮੌਕੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन