ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੂੰ ਫਗਵਾੜਾ ਵਾਸੀਆਂ ਦਾ ਮਿਲ ਰਿਹਾ ਭਾਰੀ ਸਮਰਥਣ ਰਾਮਪੁਰਾ, ਪ੍ਰੀਤ ਨਗਰ ਅਤੇ ਸੰਤੋਖਪੁਰ ਵਿੱਚ ਕੀਤੀਆਂ ਚੋਣ ਮੀਟਿੰਗਾਂ ਕਾਂਗਰਸ ਨੂੰ ਵੋਟ ਪਾਉਣ ਦੀ ਕੀਤੀ ਅਪੀਲ



ਫਗਵਾੜਾ (ਧਰੁਵ ਕਲੂਚਾ) : ਵਿਧਾਨ ਸਭਾ ਹਲਕਾ ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਪਿੰਡਾਂ ਦਾ ਦੌਰਾ ਕਰਕੇ ਪਿੰਡ ਵਾਸੀਆਂ ਨਾਲ ਸੰਪਰਕ ਕਰ ਰਹੇ ਹਨ। ਇਸ ਦੇ ਨਾਲ ਹੀ ਧਾਲੀਵਾਲ ਸ਼ਹਿਰੀ ਖੇਤਰਾਂ ਵਿੱਚ ਵੀ ਚੋਣ ਮੀਟਿੰਗਾਂ ਕਰਕੇ ਕਾਂਗਰਸ ਸ਼ਹਿਰ ਵਾਸੀਆਂ ਨੂੰ 20 ਫਰਵਰੀ ਨੂੰ ਕਾਂਗਰਸ ਨੂੰ ਵੋਟ ਪਾਉਣ ਦੀ ਅਪੀਲ ਕਰ ਰਹੇ ਹਨ। ਵੀਰਵਾਰ ਨੂੰ ਕਾਂਗਰਸੀ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਮੁਹੱਲਾ ਰਾਮਪੁਰਾ, ਪ੍ਰੀਤ ਨਗਰ ਅਤੇ ਸੰਤੋਖਪੁਰ ਵਿੱਚ ਚੋਣ ਪ੍ਰਚਾਰ ਮੀਟਿੰਗਾਂ ਕੀਤੀਆਂ। ਇਸ ਦੌਰਾਨ ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ 20 ਫਰਵਰੀ ਨੂੰ ਕਾਂਗਰਸ ਨੂੰ ਵੋਟਾਂ ਪਾਉਣ। ਧਾਲੀਵਾਲ ਨੇ ਕਿਹਾ ਕਿ ਸਾਲ 2019 ਵਿਚ ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਨੇ ਫਗਵਾੜਾ ਦੇ ਸਾਰੇ 50 ਵਾਰਡਾਂ ਦਾ ਸਰਬਪੱਖੀ ਵਿਕਾਸ ਕਰਵਾਇਆ ਹੈ ਅਤੇ ਜ਼ਿਮਨੀ ਚੋਣ ਜਿੱਤ ਕੇ ਫਗਵਾੜਾ ਵਾਸੀਆਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਉਹਨਾਂ ਕਿਹਾ ਕਿ ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਹੁਣ ਉਨ੍ਹਾਂ ਦਾ ਟੀਚਾ ਵਿਧਾਨ ਸਭਾ ਚੋਣਾਂ ਜਿੱਤ ਕੇ ਫਗਵਾੜਾ ਇਲਾਕੇ ਨੂੰ ਜ਼ਿਲ੍ਹਾ ਬਣਾਉਣਾ ਹੈ ਅਤੇ ਮੈਡੀਕਲ ਕਾਲਜ ਖੋਲ੍ਹਣ ਲਈ ਹਰ ਸੰਭਵ ਯਤਨ ਕਰਨਾ ਹੈ। ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਨ ਤੋਂ ਬਾਅਦ ਇਲਾਕੇ ਵਿੱਚ ਸਰਬਪੱਖੀ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਜੋ ਕੁਝ ਰਹਿ ਗਏ ਹਨ, ਉਨ੍ਹਾਂ ਨੂੰ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਆਪਣੇ 111 ਦਿਨਾਂ ਦੇ ਕਾਰਜਕਾਲ ਦੌਰਾਨ ਪੰਜਾਬ, ਪੰਜਾਬੀਅਤ ਅਤੇ ਲੋਕ ਹਿੱਤ ਵਿੱਚ ਸ਼ਾਨਦਾਰ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਨ ’ਤੇ ਚਰਨਜੀਤ ਸਿੰਘ ਚੰਨੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਕੰਮ ਕਰਨਗੇ ਅਤੇ ਪੰਜਾਬ ਵਿੱਚ ਵਿਕਾਸ ਦਾ ਨਵਾਂ ਅਧਿਆਏ ਲਿਖਣਗੇ। ਧਾਲੀਵਾਲ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਆਉਂਦੀ ਹੈ ਤਾਂ ਫਗਵਾੜਾ ਇਲਾਕੇ ਦਾ ਸਰਬਪੱਖੀ ਵਿਕਾਸ ਬਿਨਾਂ ਕਿਸੇ ਭੇਦਭਾਵ ਤੋਂ ਕੀਤਾ ਜਾਵੇਗਾ। ਇਸ ਮੌਕੇ ਸੰਜੀਵ ਸ਼ਰਮਾ ਟੀਟੂ, ਰਮਨ ਸ਼ਰਮਾ, ਪਵਿਤਰ ਸਿੰਘ, ਗੁਰਦਿਆਲ ਸਿੰਘ, ਰਾਜ ਕਮਲ ਰਾਜੂ, ਅਵਤਾਰ ਸਿੰਘ, ਮਲਕੀਅਤ ਸਿੰਘ, ਦੀਪਾ ਜੱਟਾ, ਕੁਲਵੀਰ ਸਿੰਘ, ਹੈਪੀ, ਸਤਪਾਲ ਸ਼ਰਮਾ, ਸੁਰਿੰਦਰ ਪਾਲ, ਰੀਨਾ ਰਾਣੀ, ਸੁਸ਼ਮਾ ਰਾਣੀ, ਮੋਨਿਕਾ ਟੰਡਨ, ਡਾ. ਜਤਿੰਦਰ ਸਿੰਘ ਕੌਰ, ਨਰਿੰਦਰ ਕੌਰ, ਪਿਊਸ਼, ਮਾਨਵ, ਤਰੁਣ, ਸੀਤਾ ਦੇਵੀ, ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਓਮ ਪ੍ਰਕਾਸ਼ ਓਮੀ, ਸੇਵਾ ਰਾਮ, ਰਿੰਕੂ, ਤਰਸੇਮ ਲਾਲ, ਪਿਆਰਾ ਸਿੰਘ, ਓਮ ਪ੍ਰਕਾਸ਼ ਜੋਸ਼ੀ, ਬਿੱਟੂ ਆਦਿ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन