ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਦਾ ਬੀਜੇਪੀ ਨੂੰ ਝਟਕਾ ਸਾਬਕਾ ਮੰਡਲ ਪ੍ਰਧਾਨ ਜੋਗਾਰਾਮ ਕਾਂਗਰਸ ਵਿੱਚ ਸ਼ਾਮਲ, ਵਿਧਾਇਕ ਧਾਲੀਵਾਲ ਨੇ ਸਿਰੋਪਾ ਪਾ ਕੇ ਸਵਾਗਤ ਕੀਤਾ



ਫਗਵਾੜਾ (ਧਰੁਵ ਕਲੂਚਾ) : ਫਗਵਾੜਾ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੇ ਭਾਜਪਾ ਨੂੰ ਵੱਡਾ ਝਟਕਾ ਦਿੱਤਾ ਹੈ। ਸਾਬਕਾ ਕੌਂਸਲਰ ਵਿੱਕੀ ਸੂਦ ਦੇ ਯਤਨਾਂ ਸਦਕਾ ਅਤੇ ਗੁਰਦਿਆਲ ਸਿੰਘ ਭੱਲਾਰਾਈ ਦੇ ਸਹਿਯੋਗ ਨਾਲ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਅਤੇ ਸਾਬਕਾ ਬਲਾਕ ਸਮਿਤੀ ਮੈਂਬਰ ਜੋਗਰਾਮ ਸ਼ਨੀਵਾਰ ਨੂੰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ। ਭਾਜਪਾ ਆਗੂ ਜੋਗਾਰਾਮ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਜਆਇਨ ਕੀਤੀ। ਦੂਜੇ ਪਾਸੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਨੇ ਜੋਗਾ ਰਾਮ ਨੂੰ ਕਾਂਗਰਸ ਪਾਰਟੀ ਦਾ ਪਟਕਾ ਪਾਕੇ ਸਨਮਾਨਿਤ ਕੀਤਾ ਅਤੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ’ਤੇ ਵਧਾਈ ਦਿੱਤੀ। ਧਾਲੀਵਾਲ ਨੇ ਕਿਹਾ ਕਿ ਜੋਗਰਾਮ ਇੱਕ ਮਿਹਨਤੀ ਵਰਕਰ ਹਨ, ਉਹਨਾਂ ਦੇ ਪਾਰਟੀ ਵਿੱਚ ਸ਼ਾਮਲ ਹੋਏ ਤਾਂ ਪਿੰਡਾਂ ‘ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ। ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਕਾਂਗਰਸ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਅੱਜ ਹਰ ਵਰਗ ਦੇ ਲੋਕ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਦੇਸ਼ ਦੀ ਇੱਕੋ ਇੱਕ ਪਾਰਟੀ ਹੈ ਜੋ ਦੇਸ਼ ਅਤੇ ਇੱਥੋਂ ਦੇ ਲੋਕਾਂ ਦਾ ਵਿਕਾਸ ਕਰਦੀ ਹੈ। ਉਨ੍ਹਾਂ ਕਿਹਾ ਕਿ ਜੋਗਾ ਰਾਮ ਨੂੰ ਪਾਰਟੀ ਵਿੱਚ ਬਣਦਾ ਮਾਣ ਸਤਿਕਾਰ ਦਿੱਤਾ ਜਾਵੇਗਾ। ਭਾਜਪਾ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਜੋਗ ਰਾਮ ਨੇ ਕਿਹਾ ਕਿ ਉਹ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਲੋਕ ਹਿੱਤ ਵਿੱਚ ਕੀਤੇ ਕੰਮਾਂ ਅਤੇ ਉਨ੍ਹਾਂ ਦੀ ਕਾਰਜਸ਼ੈਲੀ ਤੋਂ ਪ੍ਰਭਾਵਿਤ ਹੋ ਕੇ  ਉਨ੍ਹਾਂ ਦੀ ਹਾਜ਼ਰੀ ਵਿੱਚ ਕਾਂਗਰਸ ਪਾਰਟੀ ਵਿੱਚ ਸ਼ਾਮਲ ਹਏ ਹਨ ਹਨ। ਜੋਗਰਾਮ ਨੇ ਕਿਹਾ ਕਿ ਬਲਵਿੰਦਰ ਸਿੰਘ ਧਾਲੀਵਾਲ ਨੇ ਫਗਵਾੜਾ ਦੇ ਵਿਧਾਇਕ ਹੁੰਦਿਆਂ ਪਿੰਡਾਂ ਦੀ ਨੁਹਾਰ ਬਦਲ ਦਿੱਤੀ ਹੈ ਅਤੇ ਫਗਵਾੜਾ ਵਿਧਾਨ ਸਭਾ ਵਿਚ ਪੈਂਦੇ ਸਾਰੇ ਪਿੰਡਾਂ ਦੇ ਲੋਕ ਕਾਂਗਰਸ ਦੇ ਨਾਲ ਹਨ ਅਤੇ ਇਕਜੁਟ ਹੋਕੇ ਕਾਂਗਰਸ ਨੂੰ ਵੋਟਾਂ ਪਾਉਣਗੇ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਮੌਜੂਦਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਫਗਵਾੜਾ ਸੀਟ ਵੱਡੀ ਗਿਣਤੀ ਦੇ  ਵੋਟਾਂ ਦੇ ਅੰਤਰਾਲ ਤੋਂ ਜਿੱਤ ਪ੍ਰਾਪਤ ਕਰਣਗੇ। ਇਸ ਮੌਕੇ ਨਰੇਸ਼ ਭਾਰਦਵਾਜ ਚੇਅਰਮੈਨ, ਰਾਮ ਮੂਰਤੀ ਭਾਣੋਕੀ, ਪ੍ਰਕਾਸ਼ ਰਾਮ ਬੀ.ਏ, ਤਰਨਜੀਤ ਸਿੰਘ ਪੰਚ, ਰਘੁਬੀਰ ਸਿੰਘ ਪੰਚ, ਤ੍ਰਿਪਤਾ ਸ਼ਰਮਾ, ਬਲਜੀਤ ਕੌਰ ਬੁੱਟਰ, ਰਾਜੂ ਭਗਤਪੁਰਾ, ਬੀ.ਐਸ ਬਾਗਲਾ, ਪ੍ਰੰਸੀਪਲ ਰਾਮ ਕਿਸ਼ਨ, ਅਮਰਦੀਪ ਸਿੰਘ, ਭੁਪਿੰਦਰ ਸਿੰਘ, ਕੁਲਵਿੰਦਰ ਸਿੰਘ, ਪਵਨ, ਲਾਡੀ ਭੁੱਲਾਰਾਈ, ਗੁਰਦੀਪ ਸਿੰਘ, ਅਵਤਾਰ ਸਿੰਘ ਤਾਰਾ, ਰਾਮ ਲੂਆ, ਸੁਰਿੰਦਰ ਕੌਰ, ਮੀਤ ਰਾਮ, ਕਮਲਜੀਤ , ਨਿੰਦੀ, ਸੰਜੀਵ ਕੁਮਾਰ, ਗੋਲਡੀ, ਬਲਜੀਤ ਸਿੰਘ, ਕਾਕਾ ਲੰਬਰਦਾਰ, ਰਾਜੂ ਭੂਲਾਰਾਈ, ਪਵਨ ਭੱੁਲਾਰਾਈ, ਤਰਸੇਮ ਸਿੰਘ, ਸੁਰਿੰਦਰ ਸਿੰਘ, ਅਨੂਪ ਸਿੰਘ, ਨਿੱਕੂ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन