ਧਾਲੀਵਾਲ ਨੇ ਪਿੰਡ ਖਜਰੂਲਾ ਅਤੇ ਰਾਵਲਪਿੰਡੀ ‘ਚ ਕੀਤਾ ਚੋਣ ਪ੍ਰਚਾਰ ਕੀਤਾ ਫਗਵਾੜਾ ਦੇ ਸਾਰੇ ਪਿੰਡਾਂ ਨੂੰ ਮਾਡਰਨ ਵਿਲੇਜ ਦੇ ਰੂਪ ਵਿੱਚ ਵਿਕਸਤ ਕਰਾਂਗੇ-ਧਾਲੀਵਾਲ


ਫਗਵਾੜਾ : (ਧਰੁਵ ਕਲੂਚਾ) ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਐਤਵਾਰ ਨੂੰ ਪਿੰਡ ਖਜਰੂਲਾ ਅਤੇ ਰਾਵਲਪਿੰਡੀ ਵਿੱਚ ਚੋਣ ਪ੍ਰਚਾਰ ਕੀਤਾ। ਇਸ ਦੌਰਾਨ ਉਨ੍ਹਾਂ ਪਿੰਡ ਵਾਸੀਆਂ ਨਾਲ ਚੋਣ ਮੀਟਿੰਗਾਂ ਕਰਦਿਆਂ 20 ਫਰਵਰੀ ਨੂੰ ਕਾਂਗਰਸ ਨੂੰ ਵੋਟਾਂ ਪਾਉਣ ਦੀ ਅਪੀਲ ਕੀਤੀ। ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦਾ ਵਿਕਾਸ ਸਿਰਫ਼ ਤੇ ਸਿਰਫ਼ ਕਾਂਗਰਸ ਸਰਕਾਰ ਦੇ ਰਾਜ ਵਿੱਚ ਹੀ ਹੋ ਸਕਦਾ ਹੈ।ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਨੇ ਸੂਬੇ ਦੇ ਹਰ ਵਰਗ ਦੇ ਹਿੱਤ ਵਿੱਚ ਵੱਡੇ ਫੈਸਲੇ ਲਏ ਹਨ ਅਤੇ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਭਲਾਈ ਸਕੀਮਾਂ ਦਾ ਲਾਭ ਸੂਬੇ ਦੇ ਹਰ ਵਰਗ ਨੂੰ ਮਿਿਲਆ ਹੈ। ਧਾਲੀਵਾਲ ਨੇ ਕਿਹਾ ਕਿ ਉਹ ਲੋਕ ਸੇਵਾ ਲਈ ਰਾਜਨੀਤੀ ਵਿੱਚ ਆਏ ਹਨ। ਉਨ੍ਹਾਂ ਦਾ ਮਨੋਰਥ ਫਗਵਾੜਾ ਦੇ ਲੋਕਾਂ ਦੀ ਸੇਵਾ ਕਰਨਾ ਹੈ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਨ ’ਤੇ ਸਰਕਾਰੀ ਕਾਲਜ ਬਣਾਇਆ ਜਾਵੇਗਾ, ਫਗਵਾੜਾ ਜ਼ਿਲ੍ਹੇ ਸਮੇਤ ਸਾਰੇ ਪਿੰਡਾਂ ਨੂੰ ਆਧੁਨਿਕ ਪਿੰਡ ਵਜੋਂ ਵਿਕਸਤ ਕੀਤਾ ਜਾਵੇਗਾ ਅਤੇ ਪਿੰਡ ਵਾਸੀਆਂ ਨੂੰ ਹਰ ਸਹੂਲਤ ਮੁਹੱਈਆ ਕਰਵਾਉਣ ਲਈ ਹਰ ਸੰਭਵ ਯਤਨ ਕੀਤਾ ਜਾਵੇਗਾ।ਉਹਨਾਂ ਕਿਹਾ ਕਿ ਆਉਣ ਵਾਲੀ 20 ਫਰਵਰੀ ਨੂੰ ਲੋਕ ਕਾਂਗਰਸ ਦਾ ਬਟਣ ਦਬਾਉਤ ਤਾਂ ਜੋ ਫਗਵਾੜਾ ਤੋਂ ਕਾਂਗਰਸ ਦੀ ਜੀਤ ਹੋ ਸਕੇ ਅਤੇ ਪੰਜਾਬ ‘ਚ ਕਾਂਗਰਸ ਪਾਰਟੀ ਦੀ ਸਰਕਾਰ ਬਣ ਸਕੇ।  ਇਸ ਮੌਕੇ ਸਾਬਕਾ ਪੀ.ਸੀ.ਐਸ ਅਧਿਕਾਰੀ ਗੁਰਮੀਤ ਸਿੰਘ ਮੁਲਤਾਨੀ, ਬਲਾਕ ਸਮਿਤੀ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਵਿੱਕੀ ਵਾਲੀਆ, ਸਰਪੰਚ ਰਵੀ, ਨਰਿੰਦਰ ਸਰਪੰਚ, ਦਵਿੰਦਰ ਸਰਪੰਚ, ਹੈਪੀ ਸਰਪੰਚ, ਤੀਰਥ ਸਿੰਘ ਸਾਬਕਾ ਸਰਪੰਚ ਸਮੇਤ ਐਸ.ਸੀ ਸੈੱਲ ਕਪੂਥਲਾ ਦੇ ਕੋਆਰਡੀਨੇਟਰ ਸੁਭਾਸ਼ ਰਾਵਲਪਿਨ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन