ਕਾਂਗਰਸ ਦੀ ਹਨ੍ਹੇਰੀ ‘ਚ ਉੱਡ ਜਾਣਗੀਆਂ ਝੂਠੇ ਸਬਜਬਾਗ ਦਿਖਾਉਣ ਵਾਲੀਆਂ ਪਾਰਟੀਆਂ - ਧਾਲੀਵਾਲ * ਫਗਵਾੜਾ ਹਲਕੇ ‘ਚ ਧਾਲੀਵਾਲ ਦੀ ਜਿੱਤ ਯਕੀਨੀ - ਨਿਸ਼ਾ ਰਾਣੀ


ਫਗਵਾੜਾ 8 ਫਰਵਰੀ (ਧਰੁਵ ਕਲੂਚਾ) ਵਿਧਾਨਸਭਾ ਹਲਕਾ ਫਗਵਾੜਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਦੇ ਹੱਕ ਵਿਚ ਪਿੰਡ ਖੇੜਾ ਵਿਖੇ ਭਰਵੀਂ ਚੋਣ ਮੀਟਿੰਗ ਦਾ ਆਯੋਜਨ ਜਿਲ੍ਹਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ ਦੀ ਅਗਵਾਈ ਹੇਠ ਹੋਇਆ। ਜਿਸ ਵਿਚ ਕਾਂਗਰਸ ਉਮੀਦਵਾਰ ਬਲਵਿੰਦਰ ਸਿੰਘ ਧਾਲੀਵਾਲ ਤੋਂ ਇਲਾਵਾ ਬਲਾਕ ਸੰਮਤੀ ਫਗਵਾੜਾ ਦੇ ਚੇਅਰਮੈਨ ਗੁਰਦਿਆਲ ਸਿੰਘ ਭੁੱਲਾਰਾਈ, ਰਾਮ ਮੂਰਤੀ ਭਾਣਕੀ, ਸੁਰਜੀਤ ਸਿੰਘ ਖੇੜਾ, ਸੁਖਵਿੰਦਰ ਬਿੱਲੂ ਖੇੜਾ, ਜੀਤ ਰਾਮ ਰਾਣੀਪੁਰ ਤੇ ਓਮ ਪ੍ਰਕਾਸ਼ ਬੀ.ਏ. ਨੇ ਸੰਬੋਧਨ ਕੀਤਾ। ਕਾਂਗਰਸੀ ਆਗੂਆਂ ਨੇ ਪਿੰਡ ਵਾਸੀਆਂਨੂੰ ਪੁਰਜੋਰ ਅਪੀਲ ਕੀਤੀ ਕਿ 20 ਫਰਵਰੀ ਨੂੰ ਕਾਂਗਰਸ ਪਾਰਟੀ ਦੇ ਚੋਣ ਨਿਸ਼ਾਨ ‘ਪੰਜੇ’ ਵਾਲਾ ਬਟਨ ਦਬਾਅ ਕੇ ਹਲਕੇ ਵਿਚ ਕਾਂਗਰਸ ਦੀ ਜਿੱਤ ਨੂੰ ਯਕੀਨੀ ਬਣਾਇਆ ਜਾਵੇ। ਇਸ ਦੌਰਾਨ ਬਲਵਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਜਿਹੜੀਆਂ ਪਾਰਟੀਆਂ ਸੱਤਾ ਦੇ ਲਾਲਚ ਵਿਚ ਪੰਜਾਬੀਆਂ ਨੂੰ ਝੂਠੇ ਸਬਜਬਾਗ ਦਿਖਾ ਰਹੀਆਂ ਹਨ ਉਹ ਕਾਂਗਰਸ ਦੀ ਹਨ੍ਹੇਰੀ ਵਿਚ 20 ਫਰਵਰੀ ਨੂੰ ਉੱਡ ਜਾਣਗੀਆਂ। ਧਾਲੀਵਾਲ ਨੇ ਕਿਹਾ ਕਿ ਬਤੌਰ ਵਿਧਾਇਕ ਉਨ੍ਹਾਂ ਨੇ ਫਗਵਾੜਾ ਹਲਕੇ ਦੇ ਪਿੰਡਾਂ ਦਾ ਪੂਰਾ ਵਿਕਾਸ ਕਰਵਾਇਆ ਹੈ ਅਤੇ ਫਗਵਾੜਾ ਦੇ ਲੋਕਾਂ ਨਾਲ ਕੀਤਾ ਹਰ ਵਾਅਦਾ ਪੂਰਾ ਕੀਤਾ ਹੈ। ਸ਼ਹਿਰੀ ਅਤੇ ਪੇਂਡੂ ਖੇਤਰਾਂ ਵਿੱਚ ਕਰੋੜਾਂ ਰੁਪਏ ਖਰਚ ਕਰਕੇ ਵਿਕਾਸ ਕਾਰਜ ਕਰਵਾਏ ਗਏ ਹਨ ਅਤੇ ਹੁਣ ਉਨ੍ਹਾਂ ਦਾ ਟੀਚਾ ਵਿਧਾਨ ਸਭਾ ਚੋਣਾਂ ਜਿੱਤ ਕੇ ਫਗਵਾੜਾ ਨੂੰ ਜ਼ਿਲ੍ਹਾ ਬਣਾਉਣਾ ਹੈ ਅਤੇ ਇੱਥੇ ਮੈਡੀਕਲ ਕਾਲਜ ਖੋਲ੍ਹਣ ਲਈ ਵੀ ਹਰ ਸੰਭਵ ਯਤਨ ਕਰਨਗੇ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਿਰਫ 111 ਦਿਨਾਂ ਦੇ ਕਾਰਜਕਾਲ ਦੌਰਾਨ ਪੰਜਾਬ, ਪੰਜਾਬੀਅਤ ਅਤੇ ਲੋਕ ਹਿੱਤ ਵਿੱਚ ਸ਼ਾਨਦਾਰ ਕੰਮ ਕੀਤੇ ਹਨ। ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣਨ ’ਤੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ। ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਜਿਲ੍ਹਾ ਪ੍ਰੀਸ਼ਦ ਮੈਂਬਰ ਨਿਸ਼ਾ ਰਾਣੀ ਖੇੜਾ ਨੇ ਵੀ ਫਗਵਾੜਾ ਹਲਕੇ ਤੋਂ ਬਲਵਿੰਦਰ ਸਿੰਘ ਧਾਲੀਵਾਲ ਦੀ ਜਿੱਤ ਨੂੰ ਯਕੀਨੀ ਦੱਸਿਆ। ਇਸ ਮੌਕੇ ਵਿੱਕੀ ਵਾਲੀਆ, ਜੋਨੀ ਪਲਾਹੀ, ਵਿਜੇ ਚਾਚੋਕੀ, ਬੰਟੀ ਠੱਕਰਕੀ, ਬਿੱਟੂ ਹਦੀਆਬਾਦ, ਕੁਲਦੀਪ ਸਿੰਘ ਫਗਵਾੜਾ, ਨੀਟਾ ਜਗਪਾਲਪੁਰ, ਚਮਨ ਲਾਲ, ਐਡਵੋਕੇਟ ਰਾਮ ਸਵਰੂਪ ਖੇੜਾ, ਸਰਪੰਚ ਸੰਤੋਸ਼ ਰਾਣੀ, ਕਮਲੇਸ਼ ਕੌਰ, ਕੁਲਵਿੰਦਰ ਕੌਰ, ਬਿੱਟੂ ਪੰਚ, ਲੱਕੀ, ਸੋਨੂੰ ਪੰਚ, ਅਵਤਾਰ ਕੌਰ, ਗੁਰਮੀਤ ਲਾਲ, ਜੋਗਿੰਦਰ ਪਾਲ, ਨੰਦ ਲਾਲ ਖੇੜਾ, ਵਿਪਨ ਕੁਮਾਰ, ਸੋਢੀ ਸਿੰਘ, ਸਤਨਾਮ ਸਿੰਘ ਸੱਤੀ, ਬੂਟਾ ਰਾਮ, ਗੁਰਮੀਤ ਰਾਮ, ਦੇਸਰਾਜ ਆਦਿ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन