ਰਜਿਸਟਰੇਸ਼ਨ-ਕਮ-ਪਲੇਸਮੈਂਟ ਕੈਂਪ 29 ਨੂੰ-ਡਿਪਟੀ ਕਮਿਸ਼ਨਰ


ਫਗਵਾੜਾ 27 ਅਪਰੈਲ (ਧਰੁਵ ਕਲੂਚਾ) : ਡਿਪਟੀ ਕਮਿਸ਼ਨਰ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਵਲੋਂ ਫਗਵਾੜ੍ਹਾ ਤਹਿਸੀਲ ਦੇ ਬੇਰੋਜ਼ਗਾਰ ਨੌਜਵਾਨਾਂ ਦੀ ਸਹੂਲੀਅਤ ਲਈ ਫਗਵਾੜਾ ਵਿਖੇ ਰੋਜ਼ਗਾਰ ਵਿਭਾਗ ਦੇ ਪੁਰਾਣੇ ਦਫਤਰ ਵਿਖੇ 29 ਅਪਰੈਲ ਨੂੰ ਇੱਕ ਦਿਨਾਂ ਰਜਿਸਟ੍ਰੇਸ਼ਨ-ਕਮ-ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਇਸ ਕੈਂਪ ਦੌਰਾਨ ਜੇ.ਸੀ.ਟੀ. ਫਗਵਾੜਾ ਲਈ ਪ੍ਰਾਰਥੀਆਂ ਦੀ ਸਕਰੀਨਿੰਗ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਏ.ਸੀ ਅਤੇ ਰੈਫਰੀਜਰੇਟਰ ਦੇ ਆਈ.ਟੀ.ਆਈ ਜਾਂ ਡਿਪਲੋਮਾ ਹੋਲਡਰਾਂ ਦੀ ਵੀ ਇੰਟਰਵਿਊ ਕੀਤੀ ਜਾਵੇਗੀ। 
ਉਨ੍ਹਾਂ ਦੱਸਿਆ ਕਿ ਫਗਵਾੜਾ ਤਹਿਸੀਲ ਦੇ ਨੌਜਵਾਨ ਇਸ ਕੈਂਪ ਵਿੱਚ ਸ਼ਾਮਲ ਹੋਕੇ ਆਪਣਾ ਰਜਿਸਟ੍ਰੇਸ਼ਨ ਕਾਰਡ ਵੀ ਬਣਾ ਸਕਦੇ ਹਨ ਤਾਂ ਜੋ ਉਹ ਜਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਕਪੂਰਥਲਾ ਨਾਲ ਜੁੜ ਕੇ ਭਵਿੱਖ ਵਿੱਚ ਸਰਕਾਰ ਦੀਆਂ ਯੋਜਨਾਵਾਂ ਦਾ ਲਾਭ ਉਠਾ ਸਕਣ। ਉਨ੍ਹਾਂ ਬੇਰੋਜ਼ਗਾਰ ਨੌਜਵਾਨਾਂ ਨੂੰ ਇਸ ਕੈਂਪ ਵਿੱਚ ਵੱਧ ਤੋਂ ਵੱਧ ਸ਼ਾਮਲ ਹੋਣ ਦੀ ਅਪੀਲ ਕੀਤੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन