ਥਾਣਾ ਸਿਟੀ ਦੇ ਨਵਨਿਯੁਕਤ ਇੰਚਾਰਜ ਅਮਨਦੀਪ ਨਾਹਰ ਨੂੰ ਮਿਲਿਆ ਸਰਬ ਨੌਜਵਾਨ ਸਭਾ ਦਾ ਵਫਦ * ਫਗਵਾੜਾ ‘ਚ ਨਿਯੁਕਤੀ ਦਾ ਕੀਤਾ ਸਵਾਗਤ


ਫਗਵਾੜਾ 27 ਅਪ੍ਰੈਲ (ਧਰੁਵ ਕਲੂਚਾ) ਸਰਬ ਨੌਜਵਾਨ ਸਭਾ (ਰਜਿ:) ਫਗਵਾੜਾ ਦਾ ਇੱਕ ਵਫ਼ਦ ਸਭਾ ਦੇ ਪ੍ਰਧਾਨ ਸੁਖਵਿੰਦਰ ਸਿੰਘ ਦੀ ਅਗਵਾਈ ਹੇਠ ਥਾਣਾ ਸਿਟੀ ਫਗਵਾੜਾ ਦੇ ਨਵ-ਨਿਯੁੱਕਤ ਐਸ.ਐਚ.ਓ. ਅਮਨਦੀਪ ਨਾਹਰ ਨੂੰ ਮਿਲਿਆ ਅਤੇ ਉਹਨਾ ਦੀ ਫਗਵਾੜਾ ਵਿਖੇ ਨਿਯੁਕਤੀ ਦਾ ਸਵਾਗਤ ਕਰਦਿਆਂ ਗੁਲਦਸਤਾ ਭੇਂਟ ਕੀਤਾ। ਸਭਾ ਦੇ ਅਹੁਦੇਦਾਰਾਂ ਵਲੋਂ ਨਵ ਨਿਯੁਕਤ ਥਾਣਾ ਮੁਖੀ ਨੂੰ ਸਭਾ ਵਲੋਂ ਕਰਵਾਏ ਜਾਂਦੇ ਸਮਾਜ ਸੇਵੀ ਕੰਮਾਂ ਦੀ ਜਾਣਕਾਰੀ ਦਿੱਤੀ ਅਤੇ ਭਰੋਸਾ ਦਿੱਤਾ ਕਿ ਸ਼ਹਿਰ ਦੀ ਅਮਨ-ਸ਼ਾਂਤੀ ਨੂੰ ਕਾਇਮ ਰੱਖਣ ਵਿਚ ਵੀ ਸਰਬ ਨੌਜਵਾਨ ਸਭਾ ਪੁਲਿਸ ਪ੍ਰਸ਼ਾਸਨ ਦਾ ਹਰ ਸੰਭਵ ਸਹਿਯੋਗ ਕਰੇਗੀ। ਐਸ.ਐਚ.ਓ. ਨਾਹਰ ਨੇ ਕਿਹਾ ਕਿ ਪੁਲਿਸ ਹਮੇਸ਼ਾ ਜਨਤਾ ਦੀ ਸੇਵਾ ਵਿਚ ਹਾਜਰ ਹੈ। ਉਹਨਾਂ ਸਮੂਹ ਸ਼ਹਿਰੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਵੀ ਸਮਾਜ ਵਿਰੋਧੀ ਅਨਸਰ ਜਾਂ ਨਸ਼ਾ ਤਸਕਰਾਂ ਬਾਰੇ ਕੋਈ ਜਾਣਕਾਰੀ ਹੋਵੇ ਤਾਂ ਬੇਖੌਫ ਹੋ ਕੇ ਉਹਨਾਂ ਨੂੰ ਸੂਚਨਾ ਦਿੱਤੀ ਜਾਵੇ ਤਾਂ ਜੋ ਤੁਰੰਤ ਕਾਰਵਾਈ ਹੋ ਸਕੇ। ਉਹਨਾਂ ਨੇ ਸਭਾ ਦੇ ਵਫ਼ਦ ਨੂੰ ਵੀ ਭਰੋਸਾ ਦਿੱਤਾ ਕਿ ਉਹ ਸਭਾ ਨਾਲ ਮਿਲਕੇ ਸਮਾਜ ਸੇਵਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਂਦੇ ਰਹਿਣਗੇ। ਇਸ ਮੌਕੇ ਪੀ.ਸੀ.ਆਰ. ਇੰਚਾਰਜ ਸੁਖਵਿੰਦਰ ਸਿੰਘ ਦਿਓਲ, ਐਸ.ਆਈ. ਗੁਰਮੀਤ, ਸਵਰਨ ਸਿੰਘ, ਸਭਾ ਦੇ ਉਪ ਪ੍ਰਧਾਨ ਰਵਿੰਦਰ ਸਿੰਘ ਰਾਏ, ਉਪ ਪ੍ਰਧਾਨ ਰਾਜਕੁਮਾਰ ਕਨੌਜੀਆ, ਗੁਰਦੀਪ ਸਿੰਘ ਤੁੱਲੀ, ਜਗਜੀਤ ਸੇਠ, ਸਾਹਿਬਜੀਤ ਸਾਬੀ, ਨਰਿੰਦਰ ਸੈਣੀ ਆਦਿ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन