ਸਿਹਤ ਵਿਭਾਗ ਦੀ ਟੀਮ ਨੇ ਕੀਤੀ ਕੈਮਿਸਟਾਂ ਦੀਆਂ ਦੁਕਾਨਾ ਦੀ ਅਚਨਚੇਤ ਚੈਕਿੰਗ * ਬਿਨਾਂ ਪਰਚੀ ਤੋਂ ਨਾ ਹੋਵੇ ਪਾਬੰਦੀ ਸ਼ੁਦਾ ਦਵਾਈਆਂ ਦੀ ਵਿਕਰੀ - ਅਨੁਪਮਾ ਕਾਲੀਆ


ਫਗਵਾੜਾ
 25 ਅਪ੍ਰੈਲ (ਧਰੁਵ ਕਲੂਚਾ) ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਮੁਤਾਬਕ ਡੀ.ਸੀ. ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਅਤੇ ਸਿਵਲ ਸਰਜਨ ਕਪੂਰਥਲਾ ਡਾ. ਗੁਰਿੰਦਰਬੀਰ ਕੌਰ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਸਿਹਤ ਵਿਭਾਗ ਦੀ ਟੀਮ ਨੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਦੀ ਅਗਵਾਈ ਹੇਠ ਸਥਾਨਕ ਸਿਵਲ ਹਸਪਤਾਲ ਦੇ ਨਜਦੀਕ ਅੱਧੀ ਦਰਜਨ ਤੋਂ ਵੱਧ ਦਵਾਈਆਂ ਦੀਆਂ ਦੁਕਾਨਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ ਅਤੇ ਦਵਾਈਆਂ ਦੇ ਸੈਂਪਲ ਭਰੇ ਗਏ ਅਨੁਪਮਾ ਕਾਲੀਆ ਨੇ ਦੱਸਿਆ ਕਿ ਸਾਰੀਆਂ ਦੁਕਾਨਾ ਦਾ ਰਿਕਾਰਡ ਦਰੁੱਸਤ ਪਾਇਆ ਗਿਆ ਹੈ ਉਹਨਾਂ ਦੱਸਿਆ ਕਿ ਅੱਗੇ ਵੀ ਇਹ ਮੁਹਿਮ ਜਾਰੀ ਰਹੇਗੀ ਮੈਡਮ ਕਾਲੀਆ ਨੇ ਸਮੂਹ ਕੈਮਿਸਟਾਂ ਨੂੰ ਅਪੀਲ ਕੀਤੀ ਕਿ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਪੂਰੀ ਪਾਲਣਾ ਕਰਦੇ ਹੋਏ ਰਿਕਾਰਡ ਨੂੰ ਮੈਨਟੇਨ ਰੱਖਿਆ ਜਾਵੇ ਅਤੇ ਪਾਬੰਦੀਸ਼ੁਦਾ ਦਵਾਈਆਂ ਨੂੰ ਯੋਗ ਡਾਕਟਰਾਂ ਦੀ ਪਰਚੀ ਤੋਂ ਵਗੈਰ ਨਾ ਵੇਚਿਆ ਜਾਵੇ

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन