ਵਿਧਾਨਸਭਾ ਚੋਣਾਂ ‘ਚ ਵੋਟਾਂ ਲੈਣ ਲਈ ‘ਆਪ’ ਨੇ ਔਰਤਾਂ ਨਾਲ ਕੀਤਾ ਧੋਖਾ - ਲੱਕੀ ਸਰਵਟਾ * ਕਿਹਾ - ਬਜਟ ‘ਚ ਇਕ ਹਜਾਰ ਰੁਪਏ ਪ੍ਰਤੀ ਮਹੀਨਾ ਗਾਰੰਟੀ ਦਾ ਜਿਕਰ ਨਹੀਂ


ਫਗਵਾੜਾ
 28 ਜੂਨ (ਧਰੁਵ ਕਲੂਚਾ) ਭਾਜਪਾ ਐਸ.ਸੀਮੋਰਚਾ ਜਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਲੱਕੀ ਸਰਵਟਾ ਨੇ ਆਪ ਸਰਕਾਰ ਵਲੋਂ ਪੇਸ਼ ਕੀਤੇ ਪਹਿਲੇ ਬਜਟ ਨੂੰ ਨਿਰਾਸ਼ਾ ਭਰਿਆ ਦੱਸਦਿਆਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੋਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਧਾਨਸਭਾ ਚੋਣਾਂ ਸਮੇਂ ਸੂਬੇ ਦੀ 18+ ਉਮਰ ਦੀ ਹਰ ਮਹਿਲਾ ਨੂੰ ਇਕ ਹਜਾਰ ਰੁਪਏ ਪ੍ਰਤੀ ਮਹੀਨਾ ਦੇਣ ਦੀ ਗਰੰਟੀ ਦਿੱਤੀ ਸੀ ਅਤੇ ਕਿਹਾ ਸੀ ਕਿ ਸੱਤਾ ‘ ਆਉਣ ਤੋਂ ਬਾਅਦ ਪਹਿਲ ਦੇ ਅਧਾਰ ਤੇ ਇਹ ਕਦਮ ਚੁੱਕਿਆ ਜਾਵੇਗਾ ਪਰ ਸਾਰੇ ਪੰਜਾਬ ਦੀਆਂ ਔਰਤਾਂ ਨਾਲ ਵਿਸ਼ਵਾਸਘਾਤ ਕਰਦਿਆਂ ਪਹਿਲੇ ਬਜਟ ‘ ਇਸ ਗਰੰਟੀ ਬਾਰੇ ਕੋਈ ਜਿਕਰ ਤੱਕ ਨਹੀਂ ਕੀਤਾ ਗਿਆ। ਉਹਨਾਂ ਕਿਹਾ ਕਿ ਐਸ.ਸੀਸਮਾਜ ਲਈ ਵੀ ਇਹ ਬਜਟ ਨਿਰਾਸ਼ਾ ਜਨਕ ਹੈ। ਉਹਨਾਂ ਕਿਹਾ ਕਿ ਆਪ ਸਰਕਾਰ ਨੇ ਆਪਣੇ ਪਹਿਲੇ 100 ਦਿਨ ਦੇ ਰਾਜ ਦਰਮਿਆਨ ਲੋਕਾਂ ਨਾਲ ਕੀਤਾ ਕੋਈ ਵਾਅਦਾ ਪੂਰਾ ਨਹੀਂ ਕੀਤਾ ਜਿਸ ਦਾ ਨਤੀਜਾ ਹੈ ਕਿ ਸੰਗਰੂਰ ‘ ਆਮ ਆਦਮੀ ਪਾਰਟੀ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਉਹਨਾਂ ਕਿਹਾ ਕਿ 90 ਤੋਂ ਵੱਧ ਵਿਧਾਇਕ ਦਿਨ ਰਾਤ ਸੰਗਰੂਰ  ਡਟੇ ਰਹਿਣ ਦੇ ਬਾਵਜੂਦ ਮੁੱਖ ਮੰਤਰੀ ਦੇ ਆਪਣੇ ਹਲਕੇ ‘ ਆਪ ਉਮੀਦਵਾਰ ਦਾ ਹਾਰ ਜਾਣਾ ਸਾਬਿਤ ਕਰਦਾ ਹੈ ਕਿ ਭਗਵੰਤ ਮਾਨ ਸਰਕਾਰ ਤੋਂ ਸੂਬੇ ਦੇ ਲੋਕਾਂ ਦਾ ਵਿਸ਼ਵਾਸ ਖਤਮ ਹੋ ਗਿਆ ਹੈ

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन

ਕਪੂਰਥਲਾ ਜਿਲ੍ਹੇ ਵਿਚ ਨਵੀਆਂ ਪਾਬੰਦੀਆਂ ਲਾਗੂ ਗੈਰ ਜ਼ਰੂਰੀ ਵਸਤਾਂ ਦੀਆਂ ਸਾਰੀਆਂ ਦੁਕਾਨਾਂ ਰਹਿਣਗੀਆਂ ਬੰਦ ਕਾਰ, ਟੈਕਸੀ ਵਿਚ ਕੇਵਲ 2 ਵਿਅਕਤੀ ਕਰ ਸਕਣਗੇ ਸਫਰ 10 ਲੋਕਾਂ ਤੋਂ ਵੱਧ ਦਾ ਇਕੱਠ ਨਹੀਂ ਹੋਵੇਗਾ ਧਾਰਮਿਕ ਅਸਥਾਨ ਰੋਜ਼ਾਨਾ ਸ਼ਾਮ 6 ਵਜੇ ਤੋਂ ਪਹਿਲਾਂ ਬੰਦ ਹੋਣਗੇ ਸਰਕਾਰੀ ਦਫਤਰ ਤੇ ਬੈਂਕ 50 ਫੀਸਦੀ ਸਮਰੱਥਾ ਨਾਲ ਕੰਮ ਕਰਨਗੇ