ਸਿਵਲ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ, ਟਰਾਮਾ ਸੈਂਟਰ ਅਤੇ ਸੁਪਰ ਸਪੈਸ਼ਲਿਟੀ ਸਹੂਲਤਾਂ ਨਾਲ ਲੈਸ-ਧਾਲੀਵਾਲ ਵਿਧਾਇਕ ਧਾਲੀਵਾਲ ਨੇ ਸਿਵਲ ਹਸਪਤਾਲ ਨੂੰ ਟਰੌਮਾ ਸੈਂਟਰ ਵਿੱਚ ਤਬਦੀਲ ਕਰਨ ਦਾ ਮੁੱਦਾ ਵਿਧਾਨ ਸਭਾ ਵਿੱਚ ਉਠਾਇਆ


ਫਗਵਾੜਾ : (ਧਰੁਵ ਕਲੂਚਾ) ਪੰਜਾਬ ਵਿਧਾਨ ਸਭਾ ਵਿੱਚ ਚੱਲ ਰਹੇ ਬਜਟ ਸੈਸ਼ਨ ਦੌਰਾਨ ਫਗਵਾੜਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ (ਸੇਵਾਮੁਕਤ ਆਈ.ਏ.ਐਸ.) ਨੇ ਮੰਗਲਵਾਰ ਨੂੰ ਪੰਜਾਬ ਸਰਕਾਰ ਤੋਂ ਫਗਵਾੜਾ ਵਿੱਚ ਸੁਪਰ ਸਪੈਸ਼ਲਿਟੀ ਸਹੂਲਤਾਂ ਨਾਲ ਲੈਸ ਹਸਪਤਾਲ ਅਤੇ ਟਰਾਮਾ ਸੈਂਟਰ ਬਣਾਉਣ ਦੀ ਮੰਗ ਕੀਤੀ। ਵਿਧਾਇਕ ਧਾਲੀਵਾਲ ਨੇ ਦੱਸਿਆ ਕਿ ਫਗਵਾੜਾ ਵਿਧਾਨ ਸਭਾ ਹਲਕਾ ਜਲੰਧਰ-ਲੁਧਿਆਣਾ ਨੈਸ਼ਨਲ ਹਾਈਵੇ ਅਤੇ ਹੁਸ਼ਿਆਰਪੁਰ-ਫਗਵਾੜਾ ਹਾਈਵੇ ਦੀਆਂ ਮੁੱਖ ਸੜਕਾਂ ਦੇ ਵਿਚਕਾਰ ਸਥਿਤ ਹੈ। ਇਨ੍ਹਾਂ ਦੋਵਾਂ ਸੜਕਾਂ ਦੇ ਵਿਚਕਾਰ ਸਥਿਤ ਹੋਣ ਕਾਰਨ ਫਗਵਾੜਾ ਵਿੱਚ ਸੜਕ ਹਾਦਸੇ ਵੀ ਜ਼ਿਆਦਾ ਹੁੰਦੇ ਹਨ। ਇਨ੍ਹਾਂ ਹਾਦਸਿਆਂ ਵਿੱਚ ਜ਼ਖ਼ਮੀ ਹੋਏ ਵਿਅਕਤੀਆਂ ਨੂੰ ਇਲਾਜ ਲਈ ਸਿਵਲ ਹਸਪਤਾਲ ਲਿਆਂਦਾ ਜਾਂਦਾ ਹੈ। ਪਰ ਆਧੁਨਿਕ ਸਹੂਲਤਾਂ ਵਾਲਾ ਟਰੌਮਾ ਸੈਂਟਰ ਨਾ ਹੋਣ ਕਾਰਨ ਸਿਵਲ ਹਸਪਤਾਲ ਦੇ ਡਾਕਟਰਾਂ ਵੱਲੋਂ ਮਰੀਜ਼ਾਂ ਨੂੰ ਜਲੰਧਰ ਜਾਂ ਲੁਧਿਆਣਾ ਰੈਫ਼ਰ ਕਰ ਦਿੱਤਾ ਜਾਂਦਾ ਹੈ। ਜਿਸ ਕਾਰਨ ਗੰਭੀਰ ਰੂਪ 'ਚ ਜ਼ਖਮੀ ਹੋਏ ਲੋਕਾਂ ਦੀ ਰਸਤੇ 'ਚ ਹੀ ਮੌਤ ਹੋ ਜਾਂਦੀ ਹੈ। ਅਜਿਹੀ ਸਥਿਤੀ ਤੋਂ ਬਚਣ ਲਈ ਫਗਵਾੜਾ ਦੇ ਸਿਵਲ ਹਸਪਤਾਲ ਨੂੰ ਟਰਾਮਾ ਸੈਂਟਰ ਸੁਪਰ ਸਪੈਸ਼ਲਿਟੀ ਸਹੂਲਤਾਂ ਨਾਲ ਲੈਸ ਕੀਤਾ ਜਾਵੇ ਅਤੇ ਫਗਵਾੜਾ ਵਾਸੀਆਂ ਦੀ ਮੰਗ ਨੂੰ ਪੂਰਾ ਕੀਤਾ ਜਾਵੇ। ਵਿਧਾਇਕ ਧਾਲੀਵਾਲ ਨੇ ਇਜਲਾਸ ਦੌਰਾਨ ਸਵਾਲ ਨੰਬਰ 259 ਰਾਹੀਂ ਪੰਜਾਬ ਸਰਕਾਰ ਨੂੰ ਪੁੱਛਿਆ ਕਿ ਕੀ ਸੂਬਾ ਸਰਕਾਰ ਫਗਵਾੜਾ ਵਿਧਾਨ ਸਭਾ ਵਿੱਚ ਟਰਾਮਾ ਸੈਂਟਰ ਬਣਾਉਣ ਦਾ ਸੁਝਾਅ ਦੇ ਸਕਦੀ ਹੈ ਜਾਂ ਨਹੀਂ? ਵਿਧਾਇਕ ਧਾਲੀਵਾਲ ਦੇ ਸਵਾਲ ਦੇ ਜਵਾਬ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਜਲਦੀ ਹੀ ਫਗਵਾੜਾ ਦੇ ਸਿਵਲ ਹਸਪਤਾਲ ਨੂੰ ਅਪਗ੍ਰੇਡ ਕੀਤਾ ਜਾਵੇਗਾ ਅਤੇ ਲੋਕਾਂ ਦੀ ਮੰਗ ਅਨੁਸਾਰ ਇੱਥੇ ਸੁਪਰ ਸਪੈਸ਼ਲਿਟੀ ਸਹੂਲਤਾਂ ਵਾਲਾ ਟਰਾਮਾ ਸੈਂਟਰ ਵੀ ਸਥਾਪਿਤ ਕੀਤਾ ਜਾਵੇਗਾ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਹਨਾ ਨੇ ਚੋਣਾਂ ਦੌਰਾਨ ਫਗਵਾੜਾ ਵਾਸੀਆਂ ਨਾਲ ਵਾਅਦਾ ਕੀਤਾ ਸੀ ਕਿ ਉਹ ਫਗਵਾੜਾ ਦੇ ਸਿਵਲ ਹਸਪਤਾਲ ਵਿੱਚ ਟਰਾਮਾ ਸੈਂਟਰ ਅਤੇ ਸੁਪਰ ਸਪੈਸ਼ਲਿਟੀ ਸਹੂਲਤਾਂ ਦੇਣ ਲਈ ਹਰ ਸੰਭਵ ਯਤਨ ਕਰਨਗੇ। ਉਨ੍ਹਾਂ ਕਿਹਾ ਕਿ ਅੱਜ ਮੁੱਖ ਮੰਤਰੀ ਵੱਲੋਂ ਇਸ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਆਉਣ ਵਾਲੇ ਦਿਨਾਂ ਵਿੱਚ ਲੋਕਾਂ ਨੂੰ ਸਿਵਲ ਹਸਪਤਾਲ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ। ਵਿਧਾਇਕ ਧਾਲੀਵਾਲ ਨੇ ਕਿਹਾ ਕਿ ਉਨ੍ਹਾਂ ਨੇ ਫਗਵਾੜਾ ਦੇ ਲੋਕਾਂ ਨਾਲ ਜੋ ਵਾਅਦਾ ਕੀਤਾ ਸੀ, ਉਸ ਨੂੰ ਪੂਰਾ ਕੀਤਾ ਹੈ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन