ਭਾਜਯੁਮੋ ਜਿਲ੍ਹਾ ਕਪੂਰਥਲਾ ਨੇ ਪ੍ਰ੍ਰਧਾਨ ਮੰਤਰੀ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ 100 ਯੁਨਿਟ ਖੂਨ ਕੀਤਾ ਦਾਨ * ਖੂਨਦਾਨੀਆਂ ਨੂੰ ਅਸ਼ੀਰਵਾਦ ਦੇਣ ਪਹੁੰਚੇ ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਕੈਂਥ


ਫਗਵਾੜਾ 18 ਸਤੰਬਰ (ਧਰੁਵ ਕਲੂਚਾ) ਭਾਰਤੀ ਜਨਤਾ ਯੁਵਾ ਮੋਰਚਾ ਵਲੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸਮਰਪਿਤ ਪੰਦਰਵਾੜੇ ਤਹਿਤ ਭਾਜਯੁਮੋ ਦੀ ਸੀਨੀਅਰ ਲੀਡਰਸ਼ਿਪ ਵਲੋਂ ਮਿਲੇ ਦਿਸ਼ਾ-ਨਿਰਦੇਸ਼ਾਂ ਹੇਠ ਸਥਾਨਕ ਬੰਗਾ ਰੋਡ ਸਥਿਤ ਮਹਾਰਾਜਾ ਪੈਲੇਸ ਵਿਖੇ ਹਿੰਦੁਸਤਾਨ ਬਲੱਡ ਡੋਨਰਜ਼ ਕਲੱਬ ਫਗਵਾੜਾ ਵਲੋਂ ਲਗਾਏ ਗਏ ਮੈਗਾ ਖੂਨ ਦਾਨ ਕੈਂਪ ਦੌਰਾਨ ਯੁਵਾ ਮੋਰਚਾ ਦੇ ਜਿਲਾ ਪ੍ਰਧਾਨ ਸੋਨੂੰ ਰਾਵਲਪਿੰਡੀ ਦੀ ਅਗਵਾਈ ਹੇਠ 100 ਯੁਨਿਟ ਖੂਨ ਦਾਨ ਕੀਤਾ ਗਿਆ। ਇਸ ਕੈਂਪ ਖੂਨ ਦਾਨੀਆਂ ਨੂੰ ਅਸ਼ੀਰਵਾਦ ਦੇਣ ਲਈ ਕੇਂਦਰੀ ਮੰਤਰੀ ਸ਼੍ਰੀ ਸੋਮ ਪ੍ਰਕਾਸ਼ ਕੈਂਥ ਵਿਸ਼ੇਸ਼ ਤੌਰ ਤੇ ਪਹੁੰਚੇ। ੳਹਨਾ ਦੇ ਨਾਲ ਲਵਲੀ ਪ੍ਰੋਫੈਸ਼ਨਲ ਯੁਨੀਵਰਸਿਟੀ ਦੇ ਚਾਂਸਲਰ ਸ੍ਰੀ ਰਮੇਸ਼ ਮਿੱਤਲ, ਜੀ.ਐਨ.ਏ. ਗਰੂਪ ਤੋਂ ਸ੍ਰੀ ਗੁਰਦੀਪ ਸਿੰਘ ਸੀਹਰਾ, ਸਮਾਜ ਸੇਵਿਕਾ ਮੈਡਮ ਅਨੀਤਾ ਸੋਮ ਪ੍ਰਕਾਸ਼ ਅਤੇ ਸਾਬਕਾ ਮੇਅਰ ਅਰੁਣ ਖੋਸਲਾ ਵੀ ਸਨ। ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਨੇ ਸਮੂਹ ਖੂਨ ਦਾਨੀਆਂ ਨੂੰ ਅਸ਼ੀਰਵਾਦ ਦਿੱਤਾ ਅਤੇ ਕਿਹਾ ਕਿ ਸਮੇਂ-ਸਮੇਂ ਤੇ ਖੂਨ ਦਾਨ ਕਰਦੇ ਰਹਿਣ ਨਾਲ ਸਰੀਰ ਖੂਨ ਨਾਲ ਸਬੰਧਤ ਕਈ ਬਿਮਾਰੀਆਂ ਤੋਂ ਬਚਿਆ ਰਹਿੰਦਾ ਹੈ। ਭਾਜਯੁਮੋ ਦੇ ਜਿਲ੍ਹਾ ਪ੍ਰਧਾਨ ਸੋਨੂੰ ਰਾਵਲਪਿੰਡੀ ਅਤੇ ਜਿਲ੍ਹਾ ਜਨਰਲ ਸਕੱਤਰ ਨਿਤਿਨ ਚੱਢਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੋਕੇ ਭਾਜਯੁਮੋ ਵਲੋਂ ਪੂਰੇ ਪੰਦਰਾਂ ਦਿਨ ਤੱਕ ਸਮਾਜ ਸੇਵਾ ਦੇ ਵੱਖ ਵੱਖ ਪ੍ਰੋਜੈਕਟ ਕੀਤੇ ਜਾਣਗੇ। ਜਿਸਦੀ ਸ਼ੁਰੁਆਤ ਅੱਜ ਖੂਨਦਾਨ ਕਰਕੇ ਕੀਤੀ ਗਈ ਹੈ। ਇਸ ਮੌਕੇ ਨੌਜਵਾਨ ਆਗੂ ਸਾਹਿਲ ਕੈਂਥ, ਮੰਡਲ ਭਾਜਪਾ ਦੇ ਪ੍ਰਧਾਨ ਪਰਮਜੀਤ ਸਿੰਘ ਪੰਮਾ, ਪਾਂਸ਼ਟਾ ਮੰਡਲ ਪ੍ਰਧਾਨ ਗਗਨ ਸੋਨੀ, ਭਾਜਯੁਮੋ ਦੇ ਜਿਲਾ ਜਨਰਲ ਸਕੱਤਰ ਨਿਤਿਨ ਚੱਢਾ, ਲਾਡੀ ਪੰਡਿਤ, ਜਿਲਾ ਪ੍ਰਧਾਨ ਮਹਿਲਾ ਮੋਰਚਾ ਸ੍ਰੀਮਤੀ ਜਸਵਿੰਦਰ ਕੌਰ, ਨਿਕੀ ਸ਼ਰਮਾ, ਸੰਜੂ ਚਹਿਲ, ਬੱਲੂ ਵਾਲੀਆ ਸਮੇਤ ਹੋਰ ਭਾਜਪਾ ਤੇ ਭਾਜਯੁਮੋ ਵਰਕਰ ਵੀ ਖੂਨ ਦਾਨੀਆਂ ਦੀ ਹੌਸਲਾ ਅਫਜਾਈ ਲਈ ਹਾਜਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन