30 ਸਤੰਬਰ ਤੱਕ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ਤ ਮਿਲੇਗੀ 10 ਫੀਸਦੀ ਛੋਟ ਨਹੀਂ ਤਾਂ ਲੱਗੇਗਾ 20 ਫੀਸਦੀ ਜ਼ੁਰਮਾਨਾ ਸਾਲਾਨਾ


ਫਗਵਾੜਾ 23 ਸਤੰਬਰ (ਧਰੁਵ ਕਲੂਚਾ) : ਸਥਾਨਕ ਸਰਕਾਰਾ ਵਿਭਾਗ ਪੰਜਾਬ ਵਲੋਂ 30 ਸਤੰਬਰ 2022 ਤੱਕ ਚਾਲੂ ਸਾਲ 2022-23 ਦਾ ਪ੍ਰਾਪਰਟੀ ਟੈਕਸ ਜਮਾਂ ਕਰਵਾਉਣ ਤੇ 10 ਪ੍ਰਤੀਸ਼ਤ ਦੀ ਛੋਟ ਦਿਤੀ ਜਾ ਰਹੀ ਹੈ। ਜਿਸ ਤਹਿਤ ਕਮਿਸ਼ਨਰ ਨਗਰ ਨਿਗਮ ਫਗਵਾੜਾ ਡਾ.ਨਯਨ ਜੱਸਲ ਨੇ ਦੱਸਿਆ ਕਿ 24 ਸਤੰਬਰ 2022 ਦਿਨ ਸ਼ਨੀਵਾਰ ਅਤੇ 26ਸਤੰਬਰ 2022 ਦਿਨ ਸੋਮਵਾਰ ਨੂੰ ਪ੍ਰਾਪਰਟੀ ਟੈਕਸ ਸ਼ਾਖਾ ਟੈਕਸ ਦੀ ਕੁਲੈਕਸ਼ਨ ਲਈ ਆਮ ਦਿਨਾਂ ਵਾਂਗ ਖੁੱਲ੍ਹੀ ਰਹੇਗੀ।
ਉਨ੍ਹਾਂ ਸ਼ਹਿਰ ਵਾਸੀ ਨੂੰ ਅਪੀਲ ਕੀਤੀ ਕਿ ਪ੍ਰਾਪਰਟੀ ਟੈਕਸ mseva.lgpunjab.gov.in ਤੇ ਵੀ ਆਨਲਾਇਨ ਜਮਾਂ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਟੈਕਸ ਜਮਾਂ ਨਾ ਕਰਵਾਇਆ ਤਾਂ  ਸਾਲਾਨਾ 20 ਪ੍ਰਤੀਸ਼ਤ ਜੁਮਾਨਾ ਅਤੇ ਸਲਾਨਾ 18 ਪ੍ਰਤੀਸ਼ਤ ਵਿਆਜ਼ ਲੱਗਣ ਤੋਂ ਬਚਣ ਦੇ ਲਈ 30 ਸਤੰਬਰ ਤੱਕ ਆਪਣਾ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन