ਵਿਆਹ ਸ਼ਾਦੀਆਂ ਅਤੇ ਮੈਰਿਜ ਪੈਲਸਾਂ/ਹੋਟਲਾਂ ਵਿਚ ਲਾਇਸੈਂਸੀ ਜਾਂ ਗੈਰ ਲਾਇਸੈਂਸੀ ਅਸਲਾ ਲੈ ਕੇ ਜਾਣ ਤੇ ਪਾਬੰਦੀ


ਕਪੂਰਥਲਾ 15 ਸਤੰਬਰ (ਧਰੁਵ ਕਲੂਚਾ) : 
ਜ਼ਿਲ੍ਹਾ ਮੈਜਿਸਟਰੇਟ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਫੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਮਨੁੱਖੀ ਜੀਵਨ ਦੀ ਸੁਰੱਖਿਆ ਲਈ ਅਤੇ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਲਈ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਕਪੂਰਥਲਾ ਦੀ ਹੱਦ ਅੰਦਰ ਵਿਆਹਾਂ/ਮੈਰਿਜ ਪੈਲਸਾਂ/ਹੋਟਲਾਂ/ਹੋਰ ਅਜਿਹੀਆਂ ਥਾਵਾਂ, ਜਿਥੇ ਵਿਆਹ/ਸ਼ਾਦੀਆਂ ਅਤੇ ਹੋਰ ਸਮਾਗਮ ਕੀਤੇ ਜਾਂਦੇ ਹਨ ਵਿਚ ਫਾਇਰ ਆਰਮਜ਼ ਦੀ ਵਰਤੋਂ ਕਰਨ ਅਤੇ ਲਾਇਸੈਂਸੀ/ਗੈਰ ਲਾਇਸੈਂਸੀ ਅਸਲਾ ਅਤੇ ਹੋਰ ਮਾਨਵ ਜੀਵਨ ਲਈ ਘਾਤਕ ਹਰੇਕ ਤਰ੍ਹਾਂ ਦੇ ਹਥਿਆਰ ਲੈ ਕੇ ਜਾਣ ਤੇ ਮੁਕੰਮਲ ਤੌਰ ਤੇ ਪਾਬੰਦੀ ਹੋਵੇਗੀ।
ਹੁਕਮਾਂ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ ਜ਼ਿਲ੍ਹੇ ਦੀ ਹੱਦ ਅੰਦਰ ਪੈਂਦੇ ਸਾਰੇ ਮੈਰਿਜ ਪੈਲਸਾਂ/ਹੋਟਲਾਂ/ਹੋਰ ਅਜਿਹੀਆਂ ਥਾਵਾਂ ਜਿੱਥੇ ਵਿਆਹ/ਸ਼ਾਦੀ ਅਤੇ ਹੋਰ ਸਮਾਗਮ ਕੀਤੇ ਜਾਂਦੇ ਹਨ, ਤੇ ਇਸ ਹੁਕਮ ਨੂੰ ਸਖਤੀ ਨਾਲ ਲਾਗੂ ਕਰਵਾਉਣ ਲਈ ਸਮੂਹ ਮੁੱਖ ਅਫ਼ਸਰ ਥਾਣਾ ਨੂੰ ਸਖਤ ਹਦਾਇਤਾਂ ਜਾਰੀ ਕਰਨਗੇ। ਇਹ ਹੁਕਮ ਮਿਤੀ 14/09/2022 ਤੋਂ 12/11/2022 ਤੱਕ ਲਾਗੂ ਰਹਿਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन