ਲੱਕੀ ਸਰਵਟਾ ਦੇ ਯਤਨਾਂ ਸਦਕਾ ਪਲਾਹੀ ਗੇਟ ਵਿਖੇ ਕੈਂਪ ਲਗਾ ਕੇ ਖੁਲ੍ਹਵਾਏ ਜ਼ੀਰੋ ਬੈਲੇਂਸ ਬੈਂਕ ਖਾਤੇ


ਫਗਵਾੜਾ 21 ਸਤੰਬਰ (ਧਰੁਵ ਕਲੂਚਾ) ਭਾਜਪਾ ਐਸ.ਸੀ ਸੈਲ ਜ਼ਿਲ੍ਹਾ ਕਪੂਰਥਲਾ ਦੇ ਜਨਰਲ ਸਕੱਤਰ ਲੱਕੀ ਸਰਵਟਾ ਦੇ ਯਤਨਾਂ ਸਦਕਾ ਅੱਜ ਭਗਵਾਨ ਵਾਲਮੀਕਿ ਬ੍ਰਹਮਾਲੇ ਪਲਾਹੀ ਗੇਟ ਫਗਵਾੜਾ ਵਿਖੇ ਕੈਂਪ ਲਗਾ ਕੇ ਲੋੜਵੰਦਾਂ ਦੇ ਜ਼ੀਰੋ ਬੈਲੇਂਸ ਬਚਤ ਖਾਤੇ ਖੋਲ੍ਹੇ ਗਏ। ਇਸ ਦੌਰਾਨ ਬੈਂਕ ਆਫ ਮਹਾਰਾਸ਼ਟਰ ਦੇ ਕਰਮਚਾਰੀ ਹਰੀਸ਼ ਕੁਮਾਰ ਅਤੇ ਤਨੁਜ ਸੌਂਧੀ ਦੀ ਟੀਮ ਨੇ ਕਰੀਬ ਸੱਠ ਤੋਂ ਸੱਤਰ ਲੋਕਾਂ ਦੇ ਜ਼ੀਰੋ ਬੈਲੇਂਸ ਬੈਂਕ ਖਾਤੇ ਖੋਲ੍ਹਣ ਲਈ ਫਾਰਮ ਭਰੇ। ਇਸ ਦੌਰਾਨ ਲੱਕੀ ਸਰਵਟਾ ਨੇ ਕਿਹਾ ਕਿ ਕੇਂਦਰ ਦੀ ਨਰਿੰਦਰ ਮੋਦੀ ਸਰਕਾਰ ਵੱਲੋਂ ਲੋੜਵੰਦ ਲੋਕਾਂ ਲਈ ਜ਼ੀਰੋ ਬੈਲੇਂਸ ਖਾਤਾ ਇੱਕ ਵੱਡਾ ਤੋਹਫ਼ਾ ਹੈ ਕਿਉਂਕਿ ਇਨ੍ਹਾਂ ਖਾਤਿਆਂ ਵਿੱਚ ਕੋਈ ਵੀ ਨਿਸ਼ਚਿਤ ਘੱਟੋ-ਘੱਟ ਰਕਮ ਰੱਖਣ ਦੀ ਲੋੜ ਨਹੀਂ ਹੈ। ਖਾਤੇ ਵਿੱਚ ਜ਼ੀਰੋ ਬੈਲੇਂਸ ਹੋਣ ’ਤੇ ਵੀ ਖਾਤਾ ਬੰਦ ਨਹੀਂ ਕੀਤਾ ਜਾਂਦਾ ਅਤੇ ਬੈਂਕ ਵੱਲੋਂ ਕੋਈ ਜੁਰਮਾਨਾ ਨਹੀਂ ਲਗਾਇਆ ਜਾਂਦਾ ਹੈ। ਕੇਂਦਰ ਸਰਕਾਰ ਵੱਲੋਂ ਦਿੱਤੀ ਜਾਂਦੀ ਹਰ ਤਰ੍ਹਾਂ ਦੀ ਵਿੱਤੀ ਸਹਾਇਤਾ ਇਸ ਬੱਚਤ ਖਾਤੇ ਵਿੱਚ ਲਈ ਜਾ ਸਕਦੀ ਹੈ ਤਾਂ ਜੋ ਸਰਕਾਰੀ ਸਹਾਇਤਾ ਪੂਰੀ ਪਾਰਦਰਸ਼ਤਾ ਨਾਲ ਅਸਲ ਲੋੜਵੰਦਾਂ ਤੱਕ ਪਹੁੰਚ ਸਕੇ। ਇਸ ਮੌਕੇ ਸ਼੍ਰੀ ਵੀ.ਪੀ. ਚੌਧਰੀ, ਜਤਿੰਦਰ ਕੁਮਾਰ, ਹਰਮੇਸ਼ ਕੁਮਾਰ, ਅਜੇ ਕੁਮਾਰ, ਕੁਲਦੀਪ ਕੁਮਾਰ ਅਤੇ ਇੰਦੂ ਸਾਰਵਾ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन