ਫਗਾਵਾੜਾ ਵਿਖੇ ਸ਼ੋਭਾ ਯਾਤਰਾ ਦੇ ਰੂਟ ਤੇ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਹੁਕਮ ਸਰਕਾਰੀ ਅਦਾਰਿਆਂ ਵਿਚ ਹੋਵੇਗੀ 3 ਵਜੇ ਤੋਂ 5 ਵਜੇ ਤੱਕ ਲੋਕਲ ਛੁੱਟੀ


ਫਗਵਾੜਾ 7 ਅਕਤੂਬਰ (ਧਰੁਵ ਕਲੂਚਾ) : ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੇ ਪ੍ਰਕਾਸ਼ ਉਤਸਵ ਦੀ ਧਾਰਮਿਕ ਮਹੱਤਤਾ ਨੂੰ ਮੁੱਖ ਰੱਖਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਮੈਜਿਸਟੇਰਟ ਕਪੂਰਥਲਾ ਸ੍ਰੀ ਵਿਸ਼ੇਸ਼ ਸਾਰੰਗਲ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਇਆ ਕਪੂਰਥਲਾ ਜ਼ਿਲ੍ਹੇ ਦੀ ਸਬ-ਡਵੀਜ਼ਨ ਫਗਵਾੜਾ ਵਿਖੇ 8 ਅਕਤੂਬਰ 2022 ਨੂੰ ਸ੍ਰੀ ਭਗਵਾਨ ਮਹਾਂਰਿਸ਼ੀ ਵਾਲਮੀਕਿ ਜੀ ਦੀ ਸ਼ੋਭਾ ਯਾਤਰਾ ਦੇ ਦੌਰਾਨ ਸ਼ੋਭਾ ਯਾਤਰਾ ਦੇ ਰੂਟ ਤੇ ਮੀਟ ਅਤੇ ਮੱਛੀ ਦੀਆਂ ਦੁਕਾਨਾਂ ਬੰਦ ਰੱਖਣ ਦੇ ਆਦੇਸ਼ ਜਾਰੀ ਕੀਤੇ ਹਨ। 
ਇਸ ਤੋਂ ਇਲਾਵਾ ਫ਼ਗਵਾੜਾ ਸਬ ਡਵੀਜਨ ਵਿਚ 8 ਅਕਤੂਬਰ ਨੂੰ ਬਾਅਦ ਦੁਪਿਹਰ ਫਗਵਾੜਾ ਸਬ ਡਵੀਜ਼ਨ ਦੇ ਤਹਿਤ ਆਉਂਦੇ ਸਾਰੇ ਸਰਕਾਰੀ ਅਦਾਰਿਆਂ,ਨਿਗਮਾਂ,ਬੋਰਡਾਂ,ਸਰਕਾਰੀ ਅਤੇ ਅਰਧ ਸਰਕਾਰੀ ਵਿਦਿਅਕ ਸੰਸਥਾਵਾਂ ਅਤੇ ਹੋਰ ਸਰਕਾਰੀ ਸੰਸਥਾਵਾਂ ਵਿਚ ਬਾਅਦ ਦੁਪਹਿਰ 3 ਵਜੇ ਤੋਂ 5 ਵਜੇ ਤੱਕ ਲੋਕਲ ਛੁੱਟੀ ਦੇ ਹੁਕਮ ਜਾਰੀ ਕੀਤੇ ਗਏ ਹਨ। 
ਹੁਕਮਾਂ ਵਿਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਸ਼ੋਭਾ ਯਾਤਰਾ ਦੌਰਾਨ ਡਿਊਟੀ ਲੱਗੀ ਹੈ ਉਨ੍ਹਾਂ ਤੇ ਇਹ ਹੁਕਮ ਲਾਗੂ ਨਹੀਂ ਹੋਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन