‘ਆਪ’ ਦੀ ਘਟੀਆ ਨੀਤੀ ਨੇ ਤੋੜਿਆ ਲੋਕਾਂ ਦਾ ਘਰ ਬਣਾਉਣ ਦਾ ਸੁਪਨਾ : ਅਰੁਣ ਖੋਸਲਾ * ਰੇਤਾ-ਬਜਰੀ ਦੀਆਂ ਕੀਮਤਾਂ ਪਹੁੰਚੀਆਂ ਅਸਮਾਨ ‘ਤੇ


ਫਗਵਾੜਾ 16 ਅਕਤੂਬਰ (ਧਰੁਵ ਕਲੂਚਾ) ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਦੀ ਮਾੜੀ ਕਾਰਗੁਜਾਰੀ ਤੇ ਘਟੀਆ ਨੀਤੀਆਂ ਕਾਰਨ ਆਮ ਲੋਕਾਂ ਲਈ ਸੁਪਨਿਆਂ ਦਾ ਘਰ ਬਣਾਉਣਾ ਬਹੁਤ ਔਖਾ ਹੋ ਗਿਆ ਹੈ ਕਿਉਂਕਿ ਜਦੋਂ ਤੋਂ ਭਗਵੰਤ ਮਾਨ ਸਰਕਾਰ ਨੇ ਸੱਤਾ ਸੰਭਾਲੀ ਹੈ, ਰੇਤਾ ਦੀ ਮਾਈਨਿੰਗ ਬੰਦ ਪਈ ਹੈ ਅਤੇ ਇੱਟ ਭੱਠਾ ਮਾਲਕ ਵੀ ਅੰਦੋਲਨ ਕਰ ਰਹੇ ਹਨ। ਜਿਸ ਕਰਕੇ ਰੇਤਾ, ਬਜਰੀ ਤੇ ਇੱਟਾਂ ਦੇ ਭਾਅ ਅਸਮਾਨ ’ਤੇ ਪਹੁੰਚ ਗਏ ਹਨ। ਇਨ੍ਹਾਂ ਸ਼ਬਦਾਂ ਰਾਹੀਂ ਪੰਜਾਬ ਦੀ ਭਗਵੰਤ ਮਾਨ ਸਰਕਾਰ ਨੂੰ ਘੇਰਦਿਆਂ ਭਾਜਪਾ ਦੇ ਸੀਨੀਅਰ ਆਗੂ ਅਤੇ ਸ਼ਹਿਰ ਦੇ ਸਾਬਕਾ ਮੇਅਰ ਅਰੁਣ ਖੋਸਲਾ ਨੇ ਕਿਹਾ ਕਿ ਰੇਤਾ 11 ਤੋਂ 12 ਸੌ ਰੁਪਏ ਫੁੱਟ ਅਤੇ ਟਿੱਪਰ 44 ਹਜ਼ਾਰ ਰੁਪਏ ਵਿਚ ਮਿਲ ਰਿਹਾ ਹੈ। ਬਜਰੀ ਦੀ ਕੀਮਤ 40 ਰੁਪਏ ਪ੍ਰਤੀ ਫੁੱਟ ਜਦਕਿ ਇੱਟਾਂ ਦੀ ਕੀਮਤ 6400 ਰੁਪਏ ਪ੍ਰਤੀ ਹਜ਼ਾਰ ਤੱਕ ਪਹੁੰਚ ਗਈ ਹੈ। ਇੰਨੀ ਮਹਿੰਗੀ ਉਸਾਰੀ ਸਮੱਗਰੀ ਨੇ ਲੋਕਾਂ ਦੇ ਘਰ ਬਣਾਉਣ ਦੇ ਸੁਪਨੇ ਨੂੰ ਤੋੜ ਕੇ ਰੱਖ ਦਿੱਤਾ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ 1 ਅਕਤੂਬਰ ਤੋਂ ਰੇਤ ਦੀ ਮਾਈਨਿੰਗ ਸ਼ੁਰੂ ਕਰਨ ਦੀ ਗੱਲ ਕਹੀ ਸੀ ਪਰ ਹੁਣ ਤੱਕ ਮਾਈਨਿੰਗ ਬੰਦ ਪਈ ਹੈ। ਰੇਤਾ, ਬਜਰੀ ਤੇ ਇੱਟਾਂ ਮਹਿੰਗੀਆਂ ਹੋਣ ਕਰਕੇ ਮਜ਼ਦੂਰ ਵਰਗ ਨੂੰ ਵੀ ਕੰਮ ਨਹੀਂ ਮਿਲ ਰਿਹਾ। ਇਹ ਬਹੁਤ ਹੀ ਮੰਦਭਾਗੀ ਗੱਲ ਹੈ ਕਿ ਤਿਉਹਾਰਾਂ ਦੇ ਸੀਜ਼ਨ ਅਤੇ ਖਾਸ ਕਰਕੇ ਦੀਵਾਲੀ ਦੌਰਾਨ ਮਜ਼ਦੂਰ ਵਰਗ ਨੂੰ ਦਿਹਾੜੀ ਤੋਂ ਵਾਂਝੇ ਹੋਣਾ ਪੈ ਰਿਹਾ ਹੈ। ਖੋਸਲਾ ਨੇ ਕਿਹਾ ਕਿ ਪੰਜਾਬ ਦੇ ਲੋਕ ਭਗਵੰਤ ਮਾਨ ਅਤੇ ਕੇਜਰੀਵਾਲ ਦੀਆਂ ਨੀਤੀਆਂ ਕਾਰਨ ਸੰਤਾਪ ਭੋਗਣ ਲਈ ਮਜਬੂਰ ਹਨ। ਸੂਬੇ ‘ਚ ਭ੍ਰਿਸ਼ਟਾਚਾਰ ’ਤੇ ਕੋਈ ਲਗਾਮ ਨਹੀਂ ਲੱਗੀ ਹੈ। ਤਹਿਸੀਲਾਂ ਵਿੱਚ ਰਜਿਸਟਰੀਆਂ ਨਹੀਂ ਹੋ ਰਹੀਆਂ। ਕਾਰਪੋਰੇਸ਼ਨ ਤੋਂ ਸੇਲ ਡੀਡ ਲਈ ਐਨ.ਓ.ਸੀ ਨਹੀਂ ਮਿਲਦੀ। ਲੋਕਾਂ ਨੇ ਆਮ ਆਦਮੀ ਪਾਰਟੀ ਦੇ ਝੂਠੇ ਵਾਅਦਿਆਂ ’ਤੇ ਵਿਸ਼ਵਾਸ ਕਰਕੇ ਵੱਡੀ ਗਲਤੀ ਕੀਤੀ ਹੈ। ਪਰ ਹੁਣ ਲੋਕ ਕਿਸੇ ਵੀ ਚੋਣ ਸਮੇਂ ਆਮ ਪਾਰਟੀ ਨੂੰ ਵੋਟ ਪਾਉਣ ਦੀ ਗਲਤੀ ਨਹੀਂ ਦੁਹਰਾਉਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन