ਨਗਰ ਨਿਗਮ ਕਮਿਸ਼ਨਰ ਨੇ ਸਵੱਛ ਸਰਵੇਖਸ਼ਨ ਮੁਹਿੰਮ ਤਹਿਤ ਰਾਜਨ ਆਈ ਕੇਅਰ ਹਸਪਤਾਲ ਦਾ ਸਨਮਾਨ ਕੀਤਾ


ਫਗਵਾੜਾ 14 ਅਕਤੂਬਰ (ਧਰੁਵ ਕਲੂਚਾ) : ਨਗਰ ਨਿਗਮ ਫਗਵਾੜਾ ਦੇ ਕਮਿਸ਼ਨਰ ਡਾ: ਨਯਨ ਜੱਸਲ ਨੇ ਅੱਜ ਸ਼ਹਿਰ ਵਿੱਚ ਸਵੱਛ ਸਰਵੇਖਣ ਮੁਹਿੰਮ ਤਹਿਤ ਰਾਜਨ ਆਈ ਕੇਅਰ ਹਸਪਤਾਲ ਨੂੰ ਸਨਮਾਨਿਤ ਕੀਤਾ।
ਇੱਕ ਸਾਦੇ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਗਰ ਨਿਗਮ ਕਮਿਸ਼ਨਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਨੂੰ ਵਾਤਾਵਰਨ ਪੱਖੀ ਦਿੱਖ ਦੇਣ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਨੂੰ ਸ਼ਹਿਰਾਂ ਵਿੱਚ ਸਾਫ਼ ਸੁਥਰਾ ਅਤੇ ਸਿਹਤਮੰਦ ਮਾਹੌਲ ਸਿਰਜਣ ਦੇ ਮਿਸ਼ਨ ਵਜੋਂ ਲਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਫਗਵਾੜਾ ਨੂੰ ਸਾਫ਼-ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣਾ ਉਨ੍ਹਾਂ ਦੀ ਮੁੱਖ ਤਰਜੀਹ ਹੈ। ਉਨ੍ਹਾ ਕਿਹਾ ਕਿ ਨਗਰ ਨਿਗਮ ਇਨ੍ਹਾ ਖੇਤਰਾਂ ਵਿੱਚ ਪਹਿਲ ਦੇ ਆਧਾਰ 'ਤੇ ਪੂਰੇ ਦਿਲ ਨਾਲ ਯਤਨ ਕਰੇਗੀ। ਹਸਪਤਾਲ ਨੂੰ ਕੂੜਾ ਪ੍ਰਬੰਧਨ ਵਿੱਚ ਮਿਸਾਲੀ ਕੰਮ ਕਰਨ ਲਈ ਸਰਟੀਫਿਕੇਟ ਸੌਂਪਦਿਆਂ ਉਨ੍ਹਾਂ ਆਸ ਪ੍ਰਗਟਾਈ ਕਿ ਹੋਰ ਹਸਪਤਾਲ ਵੀ ਇਸੇ ਤਰ੍ਹਾਂ ਕੰਮ ਜਾਰੀ ਰੱਖਣਗੇ।
ਉਨ੍ਹਾਂ ਕਿਹਾ ਕਿ ਸਿਹਤਮੰਦ ਵਾਤਾਵਰਣ ਮਿਸ਼ਨ ਦੀ ਲੋੜ ਅਤੇ ਲਾਭਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਨਗਰ ਨਿਗਮ ਦੀ ਕੋਸ਼ਿਸ਼ ਤਾਂ ਹੀ ਫਲ ਦੇ ਸਕਦੀ ਹੈ ਜੇਕਰ ਲੋਕ ਇਸ ਨੇਕ ਕਾਰਜ ਦਾ ਸਮਰਥਨ ਕਰਨ। ਉਨ੍ਹਾਂ ਲੋਕਾਂ ਨੂੰ ਇਸ ਮਿਸ਼ਨ ਨੂੰ ਲੋਕ ਲਹਿਰ ਬਣਾਉਣ ਲਈ ਅੱਗੇ ਆਉਣ ਦੀ ਅਪੀਲ ਕੀਤੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन