ਕਾਰਪੋਰੇਸ਼ਨ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਹੀ ਬਣੇਗੀ ਵਜਾਰਤ - ਵਿਸ਼ਾਲ ਵਾਲੀਆ * ਕਿਹਾ - ਜਨਤਾ ਨੂੰ ਦਿੱਤੀਆਂ ਗਰੰਟੀਆਂ ਪਹਿਲੇ ਸਾਲ ‘ਚ ਹੋ ਰਹੀਆਂ ਪੂਰੀਆਂ


ਫਗਵਾੜਾ 18 ਅਕਤੂਬਰ (ਧਰੁਵ ਕਲੂਚਾ) ਆਮ ਆਦਮੀ ਪਾਰਟੀ ਵਲੋਂ ਪਿਛਲੀਆਂ ਵਿਧਾਨਸਭਾ ਚੋਣਾਂ ਸਮੇਂ ਲੋਕਾਂ ਨੂੰ ਜੋ ਗਰੰਟੀਆਂ ਦਿੱਤੀਆਂ  ਗਈਆਂ ਸੀ, ਉਹ ਪਹਿਲੇ ਸਾਲ ਵਿਚ ਹੀ ਪੂਰੀਆਂ ਹੋ ਰਹੀਆਂ ਹਨ ਜਿਸ ਨੂੰ ਲੈ ਕੇ ਆਮ ਜਨਤਾ ‘ਚ ਖੁਸ਼ੀ ਦੀ ਲਹਿਰ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਆਪ ਦੇ ਫਗਵਾੜਾ ਸ਼ਹਿਰੀ ਪ੍ਰਧਾਨ ਵਿਸ਼ਾਲ ਵਾਲੀਆ ਨੇ ਕਿਹਾ ਕਿ ਮੁੱਖ ਮੰਤਰੀ ਵਜੋਂ ਭਗਵੰਤ ਮਾਨ ਪੂਰੀ ਤਨਦੇਹੀ ਨਾਲ ਪੰਜਾਬ ਨੂੰ ਤਰੱਕੀ ਤੇ ਖੁਸ਼ਹਾਲੀ ਦੇ ਰਾਹ ਤੇ ਪਾਉਣ ਲਈ ਦਿਨ-ਰਾਤ ਯਤਨ ਕਰ ਰਹੇ ਹਨ। ਲੋਕਾਂ ਨੂੰ ਵੀ ਹਰ ਸੰਭਵ ਰਾਹਤ ਦਿੱਤੀ ਜਾ ਰਹੀ ਹੈ ਜਿਸ ਵਿਚ 600 ਯੁਨਿਟ ਫਰੀ ਬਿਜਲੀ, ਸਰਕਾਰੀ ਸ਼ਾਮਲਾਟਾਂ ਤੇ ਹੋਏ ਨਜਾਇਜ ਕਬਜਿਆਂ ਨੂੰ ਛੁਡਾਉਣਾ, ਲਾਲ ਲਕੀਰ ਵਾਲੀਆਂ ਜਮੀਨਾਂ ਦੀ ਮਾਲਕੀ ਕਬਜਾ ਧਾਰੀਆਂ ਨੂੰ ਦੇਣਾ, ਕੱਚੇ ਅਧਿਆਪਕਾਂ ਤੇ ਹੋਰ ਮੁਲਾਜਮਾ ਨੂੰ ਰੈਗੁਲਰ ਕਰਨਾ ਮੁੱਖ ਤੌਰ ਤੇ ਸ਼ਾਮਲ ਹੈ। ਉਹਨਾਂ ਕਿਹਾ ਕਿ ਫਗਵਾੜਾ ਸ਼ਹਿਰ ਦਾ ਜੋ ਵੀ ਵਿਕਾਸ ਭਗਵੰਤ ਮਾਨ ਸਰਕਾਰ ਬਣਨ ਤੋਂ ਬਾਅਦ ਹੋ ਰਿਹਾ ਹੈ ਉਹ ਆਮ ਆਦਮੀ ਪਾਰਟੀ ਆਗੂਆਂ ਖਾਸ ਤੌਰ ਤੇ ਹਲਕਾ ਇੰਚਾਰਜ ਜੋਗਿੰਦਰ ਸਿੰਘ ਮਾਨ ਦੇ ਯਤਨਾਂ ਸਦਕਾ ਸੂਬਾ ਸਰਕਾਰ ਵਲੋਂ ਕਰਵਾਇਆ ਜਾ ਰਿਹਾ ਹੈ। ਵਿਰੋਧੀ ਧਿਰ ਦੇ ਕੁੱਝ ਆਗੂ ਵਿਕਾਸ ਕਾਰਜਾਂ ਦਾ ਸਿਹਰਾ ਆਪਣੇ ਸਿਰ ਸਜਾ ਕੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਸ਼ਹਿਰੀ ਪ੍ਰਧਾਨ ਨੇ ਕਿਹਾ ਕਿ ਜਦੋਂ ਵੀ ਫਗਵਾੜਾ ਕਾਰਪੋਰੇਸ਼ਨ ਚੋਣਾਂ ਹੋਣਗੀਆਂ ਤਾਂ ‘ਆਪ’ ਫਗਵਾੜਾ ਦੇ ਹਰ ਵਾਰਡ ‘ਚ ਸ਼ਾਨਦਾਰ ਜਿੱਤ ਪ੍ਰਾਪਤ ਕਰਕੇ ਨਗਰ ਨਿਗਮ ‘ਚ ਵਜਾਰਤ ਬਣਾਏਗੀ ਕਿਉਂਕਿ ਫਗਵਾੜਾ ਦੇ ਚਹੁੰਪੱਖੀ ਵਿਕਾਸ ਨੂੰ ਦੇਖਦੇ ਹੋਏ ਇੱਥੋਂ ਦੇ ਲੋਕ ਆਪ ਪਾਰਟੀ ਨੂੰ ਹੀ ਵੋਟ ਪਾਉਣਗੇ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन