ਪੰਜਾਬ ਰੈਸਲਿੰਗ ਐਸੋਸੀਏਸ਼ਨ ਨੇ ਫਗਵਾੜਾ ‘ਚ ਕਰਵਾਏ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ ਲਈ ਲੜਕੀਆਂ ਦੇ ਟਰਾਇਲ * 10 ਮਹਿਲਾ ਪਹਿਲਵਾਨਾਂ ਦੀ ਹੋਈ ਚੋਣ


ਫਗਵਾੜਾ 30 ਨਵੰਬਰ (ਧਰੁਵ ਕਲੂਚਾ) ਪੰਜਾਬ ਰੈਸਲਿੰਗ ਐਸੋਸੀਏਸ਼ਨ ਵਲੋਂ 21 ਤੋਂ 23 ਦਸੰਬਰ ਤੱਕ ਆੰਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਵਿਖੇ ਹੋਣ ਵਾਲੀ ਰਾਸ਼ਟਰੀ ਕੁਸ਼ਤੀ ਚੈਂਪੀਅਨਸ਼ਿਪ (ਵੁਮੈਨ) ਲਈ ਮਹਿਲਾ ਪਹਿਲਵਾਨਾਂ ਦੇ ਟਰਾਇਲ ਰਾਏਪੁਰ ਡੱਬਾ ਓਲੰਪਿਕ ਰੈਸਲਿੰਗ ਕਲੱਬ ਪਰਮ ਨਗਰ ਫਗਵਾੜਾ ਵਿਖੇ ਕਰਵਾਏ ਗਏ। ਵਧੇਰੇ ਜਾਣਕਾਰੀ ਦਿੰਦਿਆਂ ਸਾਬਕਾ ਇੰਟਰਨੈਸ਼ਨਲ ਕੁਸ਼ਤੀ ਕੋਚ ਅਤੇ ਪੰਜਾਬ ਰੈਸਲਿੰਗ ਐਸੋਸੀਏਸ਼ਨ ਦੇ ਵਿੱਤ ਸਕੱਤਰ ਪੀ.ਆਰ. ਸੋਂਧੀ ਨੇ ਦੱਸਿਆ ਕਿ ਇਸ ਟਰਾਇਲ ਵਿਚ 10 ਲੜਕੀਆਂ ਦੀ ਚੋਣ ਕੀਤੀ ਗਈ ਹੈ। ਜਿਹਨਾਂ ਵਿਚ 50 ਕਿਲੋਗ੍ਰਾਮ ਭਾਰ ਵਰਗ ‘ਚ ਪ੍ਰੀਤੀ, 53 ਕਿਲੋਗ੍ਰਾਮ ਭਾਰ ਵਰਗ ‘ਚ ਅਰਪਣਪ੍ਰੀਤ ਕੌਰ, 55 ਕਿਲੋਗ੍ਰਾਮ ਭਾਰ ਵਰਗ ‘ਚ ਮਨਪ੍ਰੀਤ ਕੌਰ, 57 ਕਿਲੋਗ੍ਰਾਮ ਭਾਰ ਵਰਗ ‘ਚ ਰਾਜ, 59 ਕਿਲੋਗ੍ਰਾਮ ਭਾਰ ਵਰਗ ‘ਚ ਸੀਮਾ, 62 ਕਿਲੋਗ੍ਰਾਮ ਭਾਰ ਵਰਗ ‘ਚ ਲਵਲੀਨ ਕੌਰ ਤਰਨਤਾਰਨ, 65 ਕਿਲੋਗ੍ਰਾਮ ਭਾਰ ਵਰਗ ‘ਚ ਜਸਪ੍ਰੀਤ ਕੌਰ ਫਤਿਹਗੜ੍ਹ ਸਾਹਿਬ, 68 ਕਿਲੋਗ੍ਰਾਮ ਭਾਰ ਵਰਗ ‘ਚ ਜਸ਼ਨਵੀਰ ਕੌਰ ਅੰਮ੍ਰਿਤਸਰ, 72 ਕਿਲੋਗ੍ਰਾਮ ਭਾਰ ਵਰਗ ‘ਚ ਨਵਜੋਤ ਕੌਰ ਮੋਗਾ, 76 ਕਿਲੋਗ੍ਰਾਮ ਭਾਰ ਵਰਗ ‘ਚ ਗੁਰਸ਼ਰਨਪ੍ਰੀਤ ਕੌਰ ਸ਼ਾਮਲ ਹਨ। ਉਹਨਾਂ ਦੱਸਿਆ ਕਿ ਇਹ ਲੜਕੀਆਂ ਕੁਸ਼ਤੀ ਕੋਚ ਬੇਅੰਤ ਕੌਰ ਦੀ ਨਿਗਰਾਨੀ ਹੇਠ ਉਕਤ ਚੈਂਪੀਅਨਸ਼ਿਪ ਵਿਚ ਹਿੱਸਾ ਲੈਣਗੀਆਂ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन