Posts

Showing posts from July, 2023

‘ਆਪ’ ਆਗੂ ਦੱਸਣ ਕਿ ਇਕ ਸਾਲ ’ਚ ਫਗਵਾੜਾ ਦੇ ਕਿਹੜੇ ਇਲਾਕੇ ’ਚ ਬਰਸਾਤੀ ਪਾਣੀ ਦੀ ਸਮੱਸਿਆ ਦੂਰ ਹੋਈ : ਲੱਕੀ ਸਰਵਟਾ * ਕਿਹਾ: ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਸਾਰੇ ਦਾਅਵੇ ਨਿਕਲੇ ਖੋਖਲੇ * ਨਗਰ ਨਿਗਮ ਚੋਣਾਂ ’ਚ ਜਨਤਾ ਮੰਗੇਗੀ ਜਵਾਬ: ਇੰਦੂ ਸਰਵਟਾ

Image
ਫਗਵਾੜਾ 8 ਜੁਲਾਈ (ਧਰੁਵ ਕਲੂਚਾ) ਫਗਵਾੜਾ ‘ਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਭਾਰੀ ਬਰਸਾਤ ਨੇ ਫਗਵਾੜਾ ਦੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਅਤੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਕੋਈ ਰਾਹਤ ਦੇਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਏ ਹਨ ਜਦਕਿ ਇਹੋ ਆਗੂ ਕੁਝ ਦਿਨ ਪਹਿਲਾਂ ਤੱਕ ਲੋਕਾਂ ਨੂੰ ਬਰਸਾਤ ਦੇ ਮੌਸਮ ‘ਚ ਪਰੇਸ਼ਾਨੀ ਨਾ ਹੋਣ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਸਨ। ਇਹ ਗੱਲ ਭਾਜਪਾ ਐੱਸ.ਸੀ. ਮੋਰਚਾ ਜਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ ਲੱਕੀ ਸਰਵਟਾ ਨੇ ਅੱਜ ਇੱਥੇ ਕਹੀ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਟੀਵੀ ’ਤੇ ਵੱਡੇ-ਵੱਡੇ ਇਸ਼ਤਿਹਾਰਾਂ ਰਾਹੀਂ ਦੇਸ਼ ਦੇ ਲੋਕਾਂ ‘ਚ ਝੂਠ ਫੈਲਾ ਰਹੇ ਹਨ, ਉਥੇ ਹੀ ਪੰਜਾਬ ’ਚ ਸਥਾਨਕ ਪੱਧਰ ਦੇ ਆਗੂ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ਕ ਆਪਣੇ ਕਾਰਜਕਾਲ ਦਾ ਇੱਕ ਸਾਲ ਪੂਰਾ ਕਰ ਲਿਆ ਹੈ ਪਰ ਫਗਵਾੜਾ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਫਗਵਾੜਾ ਦੇ ਲੋਕ ਪਿਛਲੇ ਕਈ ਦਹਾਕਿਆਂ ਤੋਂ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਕੋਈ ਗੰਭੀਰਤਾ ਨਹੀਂ ਦਿਖਾਈ। ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦ...