‘ਆਪ’ ਆਗੂ ਦੱਸਣ ਕਿ ਇਕ ਸਾਲ ’ਚ ਫਗਵਾੜਾ ਦੇ ਕਿਹੜੇ ਇਲਾਕੇ ’ਚ ਬਰਸਾਤੀ ਪਾਣੀ ਦੀ ਸਮੱਸਿਆ ਦੂਰ ਹੋਈ : ਲੱਕੀ ਸਰਵਟਾ * ਕਿਹਾ: ਬਰਸਾਤੀ ਪਾਣੀ ਦੀ ਨਿਕਾਸੀ ਸਬੰਧੀ ਸਾਰੇ ਦਾਅਵੇ ਨਿਕਲੇ ਖੋਖਲੇ * ਨਗਰ ਨਿਗਮ ਚੋਣਾਂ ’ਚ ਜਨਤਾ ਮੰਗੇਗੀ ਜਵਾਬ: ਇੰਦੂ ਸਰਵਟਾ


ਫਗਵਾੜਾ 8 ਜੁਲਾਈ (ਧਰੁਵ ਕਲੂਚਾ) ਫਗਵਾੜਾ ‘ਚ ਪਿਛਲੇ ਕਈ ਦਿਨਾਂ ਤੋਂ ਰੁਕ-ਰੁਕ ਕੇ ਹੋ ਰਹੀ ਭਾਰੀ ਬਰਸਾਤ ਨੇ ਫਗਵਾੜਾ ਦੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ ਅਤੇ ਸੂਬੇ ਦੀ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਸਥਾਨਕ ਆਗੂ ਬਰਸਾਤ ਦੇ ਮੌਸਮ ਵਿਚ ਲੋਕਾਂ ਨੂੰ ਕੋਈ ਰਾਹਤ ਦੇਣ ਵਿਚ ਪੂਰੀ ਤਰ੍ਹਾਂ ਅਸਫਲ ਸਾਬਿਤ ਹੋਏ ਹਨ ਜਦਕਿ ਇਹੋ ਆਗੂ ਕੁਝ ਦਿਨ ਪਹਿਲਾਂ ਤੱਕ ਲੋਕਾਂ ਨੂੰ ਬਰਸਾਤ ਦੇ ਮੌਸਮ ‘ਚ ਪਰੇਸ਼ਾਨੀ ਨਾ ਹੋਣ ਦੇਣ ਦੇ ਵੱਡੇ-ਵੱਡੇ ਦਾਅਵੇ ਕਰ ਰਹੇ ਸਨ। ਇਹ ਗੱਲ ਭਾਜਪਾ ਐੱਸ.ਸੀ. ਮੋਰਚਾ ਜਿਲ੍ਹਾ ਕਪੂਰਥਲਾ ਦੇ ਮੀਤ ਪ੍ਰਧਾਨ ਲੱਕੀ ਸਰਵਟਾ ਨੇ ਅੱਜ ਇੱਥੇ ਕਹੀ। ਉਨ੍ਹਾਂ ਕਿਹਾ ਕਿ ਇਕ ਪਾਸੇ ਜਿੱਥੇ ਪੰਜਾਬ ਦੇ ਮੁੱਖ ਮੰਤਰੀ ਟੀਵੀ ’ਤੇ ਵੱਡੇ-ਵੱਡੇ ਇਸ਼ਤਿਹਾਰਾਂ ਰਾਹੀਂ ਦੇਸ਼ ਦੇ ਲੋਕਾਂ ‘ਚ ਝੂਠ ਫੈਲਾ ਰਹੇ ਹਨ, ਉਥੇ ਹੀ ਪੰਜਾਬ ’ਚ ਸਥਾਨਕ ਪੱਧਰ ਦੇ ਆਗੂ ਲੋਕਾਂ ਨੂੰ ਝੂਠੇ ਸਬਜ਼ਬਾਗ ਦਿਖਾ ਕੇ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਰੀ ਬਹੁਮਤ ਨਾਲ ਸੱਤਾ ਵਿੱਚ ਆਈ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਬੇਸ਼ਕ ਆਪਣੇ ਕਾਰਜਕਾਲ ਦਾ ਇੱਕ ਸਾਲ ਪੂਰਾ ਕਰ ਲਿਆ ਹੈ ਪਰ ਫਗਵਾੜਾ ਦੇ ਵਿਕਾਸ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਫਗਵਾੜਾ ਦੇ ਲੋਕ ਪਿਛਲੇ ਕਈ ਦਹਾਕਿਆਂ ਤੋਂ ਬਰਸਾਤੀ ਪਾਣੀ ਦੀ ਸਮੱਸਿਆ ਨਾਲ ਜੂਝ ਰਹੇ ਹਨ ਪਰ ਕਿਸੇ ਵੀ ਸਰਕਾਰ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ ਕੋਈ ਗੰਭੀਰਤਾ ਨਹੀਂ ਦਿਖਾਈ। ਪਿਛਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜ਼ੋਰਦਾਰ ਦਾਅਵਾ ਕੀਤਾ ਸੀ ਕਿ ਉਹ ਸੱਤਾ ਵਿੱਚ ਆਉਣ ਤੋਂ ਬਾਅਦ ਸ਼ਹਿਰ ਦੇ ਨੀਵੇਂ ਇਲਾਕਿਆਂ ਵਿੱਚ ਬਰਸਾਤੀ ਪਾਣੀ ਦੇ ਜਮਾਵੜੇ ਦੀ ਸਮੱਸਿਆ ਦਾ ਸਥਾਈ ਹੱਲ ਕਰਵਾਉਣਗੇ। ਇੰਨਾ ਹੀ ਨਹੀਂ ਕੁਝ ਦਿਨ ਪਹਿਲਾਂ ਤੱਕ ਵੀ ’ਆਪ’ ਪਾਰਟੀ ਦੇ ਆਗੂ ਇਹ ਦਾਅਵੇ ਕਰਦੇ ਸਨ ਕਿ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਜ਼ਰੂਰੀ ਹਦਾਇਤਾਂ ਦੇ ਦਿੱਤੀਆਂ ਗਈਆਂ ਹਨ ਅਤੇ ਬਰਸਾਤ ਦੇ ਮੌਸਮ ’ਚ ਲੋਕਾਂ ਨੂੰ ਪ੍ਰੇਸ਼ਾਨ ਨਹੀਂ ਹੋਣਾ ਪਵੇਗਾ, ਪਰ ਉਨ੍ਹਾਂ ਦੇ ਸਾਰੇ ਦਾਅਵੇ ਬਾਂਸਾਵਾਲਾ ਬਾਜ਼ਾਰ, ਗਊਸ਼ਾਲਾ ਬਾਜ਼ਾਰ, ਵਾਲਮੀਕੀ ਚੌਕ, ਪੁਰਾਣਾ ਡਾਕਖਾਨਾ ਰੋਡ, ਗੁਰੂ ਹਰਗੋਬਿੰਦ ਨਗਰ, ਜੀ.ਟੀ.ਰੋਡ ਸਰਵਿਸ ਲੇਨ, ਅਰਬਨ ਅਸਟੇਟ, ਮੰਡੀ ਰੋਡ, ਪ੍ਰੋਫੈਸਰ ਕਲੋਨੀ ਆਦਿ ਵਿੱਚ ਖੜੇ ਬਰਸਾਤੀ ਪਾਣੀ ਨੂੰ ਦੇਖ ਕੇ ਝੂਠਾ ਦਾ ਪੁਲੰਦਾ ਸਾਬਿਤ ਹੋ ਰਹੇ ਹਨ। ਲੱਕੀ ਸਰਵਟਾ ਦੀ ਧਰਮ ਪਤਨੀ ਅਤੇ ਸਮਾਜ ਸੇਵਿਕਾ ਇੰਦੂ ਸਰਵਟਾ ਨੇ ਵੀ ਕਿਹਾ ਕਿ ਲੋਕ ਹੁਣ ਲੀਡਰਾਂ ਦੀਆਂ ਗੱਲਾਂ ਨੂੰ ਭੁੱਲਣ ਵਾਲੇ ਨਹੀਂ ਹਨ ਅਤੇ ਬਰਸਾਤੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਦੇ ਝੂਠੇ ਦਾਅਵਿਆਂ ਨੂੰ ਲੈ ਕੇ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਵਿੱਚ ਭਗਵੰਤ ਮਾਨ ਸਰਕਾਰ ਅਤੇ ‘ਆਪ’ ਆਗੂਆਂ ਨੂੰ ਜ਼ਰੂਰ ਸਵਾਲ ਕਰਨਗੇ। ਜਿਹਨਾਂ ਸਵਾਲਾਂ ਦਾ ਜਵਾਬ ਉਹਨਾਂ ਨੂੰ ਹਰ ਹਾਲਤ ਵਿੱਚ ਦੇਣਾ ਪਵੇਗਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन