ਨਗਰ ਨਿਗਮ ਕਮਿਸ਼ਨਰ ਫਗਵਾੜਾ ਵਲੋ ਡੇਂਗੂ ਦੀ ਰੋਕਥਾਮ ਲਈ ਰੈਗੂਲਰ ਫੋਗਿੰਗ ਅਤੇ ਸਪਰੇਅ ਕਰਨ ਦੇ ਨਿਰਦੇਸ਼ 28 ਅਗਸਤ ਨੂੰ ਕੀਤੀ ਜਾਵੇਗੀ ਵਿਸ਼ੇ਼ਸ਼ ਮੀਟਿੰਗ


ਫਗਵਾੜਾ 26 ਅਗਸਤ (ਧਰੁਵ ਕਲੂਚਾ) : ਨਗਰ ਨਿਗਮ ਕਮਿਸ਼ਨਰ ਫਗਵਾੜਾ ਸ਼੍ਰੀ ਅਮਿਤ ਕੁਮਾਰ ਪੰਚਾਲ, ਵਲੋਂ  ਸ਼ਹਿਰ ਦੀ ਹਦੂਦ ਅੰਦਰ ਡੇਂਗੂ ਦੀ ਰੋਕਥਾਮ ਲਈ ਸਿਵਲ ਹਸਪਤਾਲ, ਹੈਲਥ ਸ਼ਾਖਾ ਅਤੇ ਬੀ.ਡੀ.ਪੀ.ਓ. ਅਧਿਕਾਰੀਆਂ ਨਾਲ ਇੱਕ ਵਿਸ਼ੇਸ਼ ਮੀਟਿੰਗ 28  ਅਗਸਤ 2023 ਨੂੰ ਬੁਲਾਈ ਗਈ ਹੈ, ਜਿਸ ਵਿੱਚ ਸ਼ਹਿਰ ਅੰਦਰ ਫੈਲ ਰਹੇ ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਲਈ ਲੋੜੀਂਦਾ ਰੋਡ ਮੈਪ ਤਿਆਰ ਕੀਤਾ ਜਾਵੇਗਾ, ਅਧਿਕਾਰੀਆਂ/ਕਰਮਚਾਰੀਆਂ ਦੀਆਂ ਟੀਮਾਂ ਦੀ ਗਠਨ ਕਰਦੇ ਹੋਏ ਸਾਰੇ ਸ਼ਹਿਰ ਵਿੱਚ ਫੋਗਿੰਗ ਅਤੇ ਸਪਰੇਅ ਕਰਵਾਈ ਜਾਵੇਗੀ। 
ਕਮਿਸ਼ਨਰ ਨਗਰ ਨਿਗਮ ਨੇ ਦੱਸਿਆ ਕਿ ਉਹਨਾਂ ਵੱਲੋਂ ਹੈਲਥ ਸ਼ਾਖਾ ਦੇ ਅਧਿਕਾਰੀਆਂ ਨੂੰ ਹਦਾਇਤ ਕਰ ਦਿੱਤੀ ਗਈ ਹੈ ਕਿ ਸ਼ਹਿਰ ਅੰਦਰ ਰੈਗੂਲਰ ਤੌਰ 'ਤੇ ਫੋਗਿੰਗ ਕੀਤੀ ਜਾਵੇ। ਸਿਵਲ ਹਸਪਤਾਲ ਵਿਖੇ ਵੀ ਡੇਂਗੂ ਦੇ ਇਲਾਜ ਲਈ ਲੋੜੀਂਦੇ ਪ੍ਰਬੰਧ ਸੁਨਿਸ਼ਚਿਤ ਕੀਤੇ ਜਾਣ ਅਤੇ ਡੇਂਗੂ ਦੀ ਰੋਕਥਾਮ ਲਈ ਡੋਰ ਟੂ ਡੋਰ ਸਰਵੈ ਕਰਕੇ ਡੇਂਗੂ ਦਾ ਲਾਰਵਾ ਨਸ਼ਟ ਕਰਨ ਲਈ ਲੋੜੀਂਦੀ ਕਾਰਵਾਈ ਕੀਤੀ ਜਾਵੇ। ਉਹਨਾਂ ਅਧਿਕਾਰੀਆਂ ਨੂੰ ਸਖਤ ਆਦੇਸ਼ ਦਿੱਤੇ ਕਿ ਸ਼ਹਿਰ ਦੇ ਹਾਟ ਸਪਾਟ ਏਰੀਆਜ਼ ਭਾਵ ਜਿੱਥੇ ਡੇਂਗੂ ਦਾ ਪ੍ਰਕੋਪ ਜ਼ਿਆਦਾ ਹੈ, ਉਹਨਾਂ ਏਰੀਆਜ਼ ਵੱਲ ਵਿਸ਼ੇਸ਼ ਧਿਆਨ ਦਿੰਦੇ ਹੋਏ ਫੋਗਿੰਗ/ਸਪੇਰਅ ਅਤੇ ਡੋਰ ਟੂ ਡੋਰ ਸਰਵੈ ਕੀਤਾ ਜਾਵੇ। 
ਉਹਨਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣੇ ਘਰਾਂ ਵਿੱਚ ਬਰਤਨਾਂ/ਕੂਲਰਾਂ/ਟਾਇਰਾਂ ਆਦਿ ਵਿੱਚ ਸਾਫ ਪਾਣੀ ਨਾ ਰੱਖਿਆ ਜਾਵੇ ਕਿਉਂਕਿ ਡੇਂਗੂ ਦਾ ਲਾਰਵਾ ਸਾਫ ਪਾਣੀ ਵਿੱਚ ਹੀ ਪੈਦਾ ਹੁੰਦਾ ਹੈ। ਉਹਨਾਂ ਅੱਗੇ ਕਿਹਾ ਕਿ ਪ੍ਰਸ਼ਾਸ਼ਨ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਜਲਦ ਹੀ ਡੇਂਗੂ ਦੇ ਪ੍ਰਕੋਪ ਉੱਪਰ ਕਾਬੂ ਪਾ ਲਿਆ ਜਾਵੇਗਾ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन