ਰਾਹੁਲ ਗਾਂਧੀ ਦੀ ਨੌਟੰਕੀ ’ਤੇ ਭਾਰੀ ਪਈ ਪ੍ਰਧਾਨ ਮੰਤਰੀ ਮੋਦੀ ਦੀ ਗਾਰੰਟੀ : ਲੱਕੀ ਸਰਵਟਾ * ਲੋਕਸਭਾ ਚੋਣਾਂ ’ਚ ਵੀ ਹੋਵੇਗੀ ਭਾਜਪਾ ਦੀ ਜਿੱਤ : ਇੰਦੂ ਸਰਵਟਾ

ਫਗਵਾੜਾ 4 ਦਸੰਬਰ (ਧਰੁਵ ਕਲੂਚਾ) ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਵਿਧਾਨਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਐੱਸ.ਸੀ. ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਉਪ ਪ੍ਰਧਾਨ ਲੱਕੀ ਸਰਵਟਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਚੋਣਾਂ ਵਾਲੇ ਰਾਜਾਂ ਵਿੱਚ ਲੋਕਾਂ ਨੇ ਰਾਹੁਲ ਗਾਂਧੀ ਦੀ ਨੌਟੰਕੀ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਦੀਆਂ ਗਾਰੰਟੀਆਂ ਪ੍ਰਤੀ ਭਰੋਸਾ ਦਿਖਾਇਆ ਹੈ। ਚੋਣ ਪ੍ਰਚਾਰ ਦੌਰਾਨ ਰਾਹੁਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਬਾਰੇ ਕੀਤੀਆਂ ਭੱਦੀਆਂ ਟਿੱਪਣੀਆਂ ਦੀ ਨਖੇਦੀ ਕਰਦਿਆਂ ਲੱਕੀ ਸਰਵਟਾ ਨੇ ਕਿਹਾ ਕਿ ਰਾਹੁਲ ਗਾਂਧੀ ਦੀਆਂ ਇਨ੍ਹਾਂ ਹਰਕਤਾਂ ਕਾਰਨ ਦੇਸ਼ ਦੇ ਲੋਕ ਹੁਣ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ। ਚੋਣ ਨਤੀਜਿਆਂ ਤੋਂ ਸਾਫ਼ ਹੈ ਕਿ ਦੇਸ਼ ਦੇ ਜ਼ਿਆਦਾਤਰ ਲੋਕਾਂ ਨੇ ਕਾਂਗਰਸ ਅਤੇ ਇਸ ਦੀਆਂ ਗਰੰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਆਪਣੀ ਥਕਾਵਟ ਨੂੰ ਦੂਰ ਕਰਨ ਲਈ ਹੁਣ ਨਾਨਕੇ ਘਰ ਜਾ ਸਕਦੇ ਹਨ। ਦੂਸਰੇ ਪਾਸੇ ਤੇਲੰਗਾਨਾ ਸਮੇਤ ਚਾਰੇ ਰਾਜਾਂ ’ਚ ‘ਆਪ’ ਪਾਰਟੀ ਦੀ ਕਰਾਰੀ ਹਾਰ ਦੇ ਸਬੰਧ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਸੀਹਤ ਦਿੱਤੀ ਕਿ ਉਹ ਪੰਜਾਬ ਦੇ ਖਜ਼ਾਨੇ ਨੂੰ ਅਰਵਿੰਦ ਕੇਜਰੀਵਾਲ ਦੀਆਂ ਖਵਾਹਿਸ਼ਾਂ ਉੱਪਰ ਬਰਬਾਦ ਕਰਨ ਦੀ ਬਜਾਏ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵੱਲ ਧਿਆਨ ਦੇਣ। ਉਨ੍ਹ...