ਰਾਹੁਲ ਗਾਂਧੀ ਦੀ ਨੌਟੰਕੀ ’ਤੇ ਭਾਰੀ ਪਈ ਪ੍ਰਧਾਨ ਮੰਤਰੀ ਮੋਦੀ ਦੀ ਗਾਰੰਟੀ : ਲੱਕੀ ਸਰਵਟਾ * ਲੋਕਸਭਾ ਚੋਣਾਂ ’ਚ ਵੀ ਹੋਵੇਗੀ ਭਾਜਪਾ ਦੀ ਜਿੱਤ : ਇੰਦੂ ਸਰਵਟਾ


ਫਗਵਾੜਾ 4 ਦਸੰਬਰ (ਧਰੁਵ ਕਲੂਚਾ) ਤਿੰਨ ਰਾਜਾਂ ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਦੀਆਂ ਵਿਧਾਨਸਭਾ ਚੋਣਾਂ ਵਿਚ ਸ਼ਾਨਦਾਰ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਐੱਸ.ਸੀ. ਮੋਰਚਾ ਜ਼ਿਲ੍ਹਾ ਕਪੂਰਥਲਾ ਦੇ ਉਪ ਪ੍ਰਧਾਨ ਲੱਕੀ ਸਰਵਟਾ ਨੇ ਅੱਜ ਇੱਥੇ ਗੱਲਬਾਤ ਦੌਰਾਨ ਕਿਹਾ ਕਿ ਚੋਣਾਂ ਵਾਲੇ ਰਾਜਾਂ ਵਿੱਚ ਲੋਕਾਂ ਨੇ ਰਾਹੁਲ ਗਾਂਧੀ ਦੀ ਨੌਟੰਕੀ ਦੀ ਬਜਾਏ ਪ੍ਰਧਾਨ ਮੰਤਰੀ ਮੋਦੀ ਦੀਆਂ ਗਾਰੰਟੀਆਂ ਪ੍ਰਤੀ ਭਰੋਸਾ ਦਿਖਾਇਆ ਹੈ। ਚੋਣ ਪ੍ਰਚਾਰ ਦੌਰਾਨ ਰਾਹੁਲ ਵੱਲੋਂ ਪ੍ਰਧਾਨ ਮੰਤਰੀ ਮੋਦੀ ਬਾਰੇ ਕੀਤੀਆਂ ਭੱਦੀਆਂ ਟਿੱਪਣੀਆਂ ਦੀ ਨਖੇਦੀ ਕਰਦਿਆਂ ਲੱਕੀ ਸਰਵਟਾ ਨੇ ਕਿਹਾ ਕਿ ਰਾਹੁਲ ਗਾਂਧੀ ਦੀਆਂ ਇਨ੍ਹਾਂ ਹਰਕਤਾਂ ਕਾਰਨ ਦੇਸ਼ ਦੇ ਲੋਕ ਹੁਣ ਉਨ੍ਹਾਂ ਨੂੰ ਗੰਭੀਰਤਾ ਨਾਲ ਨਹੀਂ ਲੈਂਦੇ। ਚੋਣ ਨਤੀਜਿਆਂ ਤੋਂ ਸਾਫ਼ ਹੈ ਕਿ ਦੇਸ਼ ਦੇ ਜ਼ਿਆਦਾਤਰ ਲੋਕਾਂ ਨੇ ਕਾਂਗਰਸ ਅਤੇ ਇਸ ਦੀਆਂ ਗਰੰਟੀਆਂ ਨੂੰ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਨੇ ਰਾਹੁਲ ਗਾਂਧੀ ’ਤੇ ਵਿਅੰਗ ਕੱਸਦਿਆਂ ਕਿਹਾ ਕਿ ਉਹ ਆਪਣੀ ਥਕਾਵਟ ਨੂੰ ਦੂਰ ਕਰਨ ਲਈ ਹੁਣ ਨਾਨਕੇ ਘਰ ਜਾ ਸਕਦੇ ਹਨ। ਦੂਸਰੇ ਪਾਸੇ ਤੇਲੰਗਾਨਾ ਸਮੇਤ ਚਾਰੇ ਰਾਜਾਂ ’ਚ ‘ਆਪ’ ਪਾਰਟੀ ਦੀ ਕਰਾਰੀ ਹਾਰ ਦੇ ਸਬੰਧ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਨਸੀਹਤ ਦਿੱਤੀ ਕਿ ਉਹ ਪੰਜਾਬ ਦੇ ਖਜ਼ਾਨੇ ਨੂੰ ਅਰਵਿੰਦ ਕੇਜਰੀਵਾਲ ਦੀਆਂ ਖਵਾਹਿਸ਼ਾਂ ਉੱਪਰ ਬਰਬਾਦ ਕਰਨ ਦੀ ਬਜਾਏ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਵੱਲ ਧਿਆਨ ਦੇਣ। ਉਨ੍ਹਾਂ ਕਿਹਾ ਕਿ ਚਾਰੇ ਰਾਜਾਂ ਦੇ ਲੋਕਾਂ ਨੇ ‘ਆਪ’ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਕੇ ਇਹ ਸੰਦੇਸ਼ ਦਿੱਤਾ ਹੈ ਕਿ ਜਨਤਾ ਨੂੰ ਫਰੀ ਦੀਆਂ ਰਿਉੜੀਆਂ ਨਾਲ ਵਰਗਲਾਇਆ ਨਹੀਂ ਜਾ ਸਕਦਾ, ਸਗੋਂ ਵਿਕਾਸ ਲਈ ਸਾਫ ਨੀਯਤ ਅਤੇ ਵਿਕਾਸ ਪ੍ਰਤੀ ਪ੍ਰਭਾਵਸ਼ਾਲੀ ਨੀਤੀਆਂ ਨਾਲ ਹੀ ਜਨਤਾ ਦਾ ਭਰੋਸਾ ਜਿੱਤਿਆ ਜਾ ਸਕਦਾ ਹੈ। ਇਸ ਦੌਰਾਨ ਉਨ੍ਹਾਂ ਦੀ ਧਰਮ ਪਤਨੀ ਅਤੇ ਸਮਾਜ ਸੇਵਿਕਾ ਇੰਦੂ ਸਰਵਟਾ ਨੇ ਵੀ ਭਾਜਪਾ ਦੀ ਸ਼ਾਨਦਾਰ ਜਿੱਤ ’ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉੱਤਰ ਪ੍ਰਦੇਸ਼ ਅਤੇ ਗੁਜਰਾਤ ਤੋਂ ਬਾਅਦ ਮੱਧ ਪ੍ਰਦੇਸ਼ ਅਤੇ ਰਾਜਸਥਾਨ ਵਰਗੇ ਵੱਡੇ ਸੂਬਿਆਂ ’ਚ ਭਾਜਪਾ ਦੀ ਬੰਪਰ ਜਿੱਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਆਉਣ ਵਾਲੀਆਂ ਲੋਕਸਭਾ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ’ਚ ਭਾਜਪਾ ਲਗਾਤਾਰ ਤੀਜੀ ਵਾਰ ਕੇਂਦਰ ਦੀ ਸੱਤਾ ’ਚ ਵਾਪਸੀ ਕਰੇਗੀ।

Comments

Popular posts from this blog

ਅੱਜ ਅੰਗਹੀਣ ਅਤੇ ਬਲਾਈਂਡ ਯੂਨੀਅਨ ਪੰਜਾਬ ਦੀ ਹੰਗਾਮੀ ਮੀਟਿੰਗ ਗੁਰਮੀਤ ਸਿੰਘ ਅਤੇ ਗੁਰਵੇਲ ਸਿੰਘ ਪੱਧਰੀ ਕਲਾਂ ਦੀ ਅਗਵਾਈ ਹੇਠ ਹੋਈ

ਕੋਰੋਨਾ ਸਬੰਧੀ ਨਵੀਆਂ ਹਦਾਇਤਾਂ ਦੀ ਉਲੰਘਨਾ ਕਰਨ ਤੇ ਲਾਜ਼ਮੀ ਹੋਵੇਗੀ ਐਫ.ਆਈ.ਆਰ-ਡੀ.ਸੀ ਪੂਰੇ ਜ਼ਿਲ੍ਹੇ ਵਿੱਚ ਧਾਰਾ 144 ਲਗਾ ਕੇ ਪੰਜ ਵਿਅਕਤੀਆਂ ਤੋਂ ਵੱਧ ਇਕੱਠ ਤੇ ਰੋਕ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੀਆਂ ਸਾਂਝੀਆਂ ਟੀਮਾਂ ਅਨਲਾਕ-2 ਤਹਿਤ ਜਾਰੀ ਹਦਾਇਤਾਂ ਲਾਗੂ ਹੋਣਾ ਯਕੀਨੀ ਬਣਾਉਣਗੀਆਂ

फगवाड़ा में सिर्फ विकास की राजनीति,आपसी भाईचारे की कायमी के लिए करेंगे काम-धालीवाल - लोग सुचेत है तथा अब पर्ची व पर्चे की राजनीति खत्म करने का दौर आ गया -फगवाड़ा शहर में 1 करोड़ 75 लाख रुपए से सडक़ो का काम शुरु,धालीवाल ने किए उदघाटन